ਜਲੰਧਰ, ਪੰਜਾਬ ਰਾਜ ਵਿਗਿਆਨ ਅਤੇ ਟੈਕਨਾਲੋਜੀ ਕੌਂਸਲ ਵੱਲੋਂ ਜਿਲ੍ਹਾ ਪੱਧਰੀ ਬਾਲ ਵਿਗਿਆਨ ਕਾਂਗਰਸ ਜਿਲ੍ਹੇ ਦੇ ਸਰਕਾਰੀ ਮੈਰੀਟੋਰੀਅਸ ਸਕੂਲ ਦੇ ਆਡੀਟੋਰੀਅਮ ਵਿਖੇ ਕਰਵਾਈ ਗਈ।ਇਸ ਬਾਲ ਵਿਗਿਆਨ ਕਾਂਗਰਸ ਦੀ ਸ਼ੁਰੂਆਤ ਜਿਲ੍ਹਾ ਸਿੱਖਿਆ ਅਫ਼ਸਰ ਕੁਲਤਰਨਜੀਤ ਸਿੰਘ, ਉੱਪ ਜਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ ਅਤੇ ਜਿਲ੍ਹਾ ਕੋਆਰਡੀਨੇਟਰ ਹਰਜੀਤ ਕੁਮਾਰ ਬਾਵਾ ਨੇ ਕੀਤੀ। ਇਸ ਮੌਕੇ ਜਿਲ੍ਹਾ ਕੋਆਰਡੀਨੇਟਰ ਹਰਜੀਤ ਕੁਮਾਰ ਬਾਵਾ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਜੂਨੀਅਰ ਅਤੇ ਸੀਨੀਅਰ ਵਰਗ ਦੇ ਇਹ ਮੁਕਾਬਲੇ ਕੌਮੀ ਬਾਲ ਵਿਗਿਆਨ ਕਾਂਗਰਸ 2023 ਅਧੀਨ ਕਰਵਾਏ ਜਾ ਰਹੇ ਹਨ।ਜਿਲ੍ਹਾ ਸਿੱਖਿਆ ਅਫ਼ਸਰ ਕੁਲਤਰਨਜੀਤ ਸਿੰਘ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਬਾਲ ਸਾਇੰਸ ਕਾਂਗਰਸ, ਭਾਰਤ ਸਰਕਾਰ ਦੇ ਵਿਗਿਆਨ ਅਤੇ ਟੈਕਨੋਲੋਜੀ ਵਿਭਾਗ ਦਾ ਇਕ ਮਹੱਤਵਪੂਰਨ ਉਪਰਾਲਾ ਹੈ। ਇਸਦੇ ਤਹਿਤ 10 ਤੋਂ 17 ਸਾਲ ਦੇ ਬੱਚਿਆਂ ਵਿੱਚ ਵਿਗਿਆਨਕ ਸੋਚ ਪੈਦਾ ਕਰਨ ਲਈ ਚੁਣੇ ਗਏ ਵਿਸ਼ਿਆਂ ‘ਤੇ ਵਿਗਿਆਨਕ ਅਤੇ ਖੋਜ ਪ੍ਰਾਜੈਕਟ ਬਣਾਏ ਜਾਂਦੇ ਹਨ, ਜੋ ਜ਼ਿਲ੍ਹਾ, ਰਾਜ ਅਤੇ ਫਿਰ ਰਾਸ਼ਟਰੀ ਪੱਧਰ ‘ਤੇ ਪੇਸ਼ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਜਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਜੂਨੀਅਰ ਅਤੇ ਸੀਨੀਅਰ ਵਰਗ ਦੇ 100 ਵਿੱਦਿਆਰਥੀਆਂ ਨੇ ਭਾਗ ਲਿਆ ਹੈ। ਮੈਰੀਟੋਰੀਅਸ ਸਕੂਲ ਦੇ ਪ੍ਰਿੰਸੀਪਲ ਰਾਜੀਵ ਹਾਂਡਾ ਨੇ ਦੱਸਿਆ ਕਿ ਇਸ ਵਰ੍ਹੇ ਬਾਲ ਵਿਗਿਆਨ ਕਾਂਗਰਸ ਦਾ ਮੁੱਖ ਵਿਸ਼ਾ “ਸਿਹਤ ਅਤੇ ਤੰਦਰੁਸਤੀ ਲਈ ਈਕੋ ਸਿਸਟਮ ਨੂੰ ਸਮਝਣਾ” ਹੈ।
ਇਸ ਮੌਕੇ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ ਨੇ ਦੱਸਿਆ ਕਿ ਬਾਲ ਵਿਗਿਆਨ ਕਾਂਗਰਸ ਇਕ ਅਜਿਹਾ ਮਾਧਿਅਮ ਹੈ ਜਿਸ ਵਿਚ ਬੱਚੇ ਨੂੰ ਵਿਗਿਆਨਿਕ ਢੰਗ ਦੀ ਵਰਤੋਂ ਕਰਦੇ ਹੋਏ ਆਪਣੇ ਆਸ ਪਾਸ ਦੀਆਂ ਸਮੱਸਿਆਵਾਂ ਦੇ ਵਿਗਿਆਨਕ ਹੱਲ ਲੱਭਣ ਦਾ ਮੌਕਾ ਮਿਲਦਾ ਹੈ।ਉਨ੍ਹਾਂ ਨੇ ਨਵੀਨਤਾ ‘ਤੇ ਜ਼ੋਰ ਦਿੰਦਿਆ ਬੱਚਿਆਂ ਨੂੰ ਪ੍ਰੇਰਿਆ। ਜੂਨੀਅਰ ਵਰਗ ਦੇ ਮੁਕਾਬਲਿਆਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਤਾਰਾ ਨੇ ਪਹਿਲਾ, ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਨੇ ਦੂਸਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਚਰੰਗਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸੀਨੀਅਰ ਵਰਗ ਦੇ ਮੁਕਾਬਲਿਆਂ ਵਿੱਚ ਸਰਕਾਰੀ ਮਾਡਲ ਸਹਿ-ਸਿੱਖਿਆ ਸੀਨੀਅਰ ਸੈਕੰਡਰੀ ਸਕੂਲ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਠੌਲਾ ਨੇ ਦੂਸਰਾ ਅਤੇ ਸਾਈਂ ਦਾਸ ਸੀਨੀਅਰ ਸੈਕੰਡਰੀ ਸਕੂਲ ਪਟੇਲ ਚੌਂਕ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਅੱਜ ਦੇ ਮੁਕਾਬਲਿਆਂ ਵਿੱਚ ਲੈਕਚਰਾਰ ਨਰੇਸ਼ ਕੁਮਾਰ, ਰਜਿੰਦਰ ਕੁਮਾਰ,ਕੰਚਨ ਸ਼ਰਮਾ,ਰਾਜੇਸ਼ ਸ਼ਰਮਾ, ਦਲੀਪ ਕੁਮਾਰ ਅਤੇ ਦੀਪਾਲੀ ਸ਼ਰਮਾ ਵੱਲੋਂ ਜੱਜ ਦੀ ਭੂਮਿਕਾ ਨਿਭਾਈ ਗਈ। ਪ੍ਰੋਗਰਾਮ ਦੇ ਅਖ਼ੀਰ ਵਿੱਚ ਜਿਲ੍ਹਾ ਸਿੱਖਿਆ ਅਫ਼ਸਰ,ਉਪ ਜਿਲ੍ਹਾ ਸਿੱਖਿਆ ਅਫ਼ਸਰ, ਪ੍ਰਿੰਸੀਪਲ ਰਾਜੀਵ ਹਾਂਡਾ, ਪ੍ਰਿੰਸੀਪਲ ਸੁਖਦੇਵ ਲਾਲ ਬੱਬਰ, ਜਿਲ੍ਹਾ ਕੋਆਰਡੀਨੇਟਰ ਹਰਜੀਤ ਕੁਮਾਰ ਬਾਵਾ ਅਤੇ ਅਕਾਦਮਿਕ ਕੋਆਰਡੀਨੇਟਰ ਹਰਦਰਸ਼ਨ ਸਿੰਘ ਵੱਲੋਂ ਜੇਤੂ ਵਿੱਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਰਾਜਪੱਧਰੀ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
ਇਸ ਮੌਕੇ ਮਨੀਸ਼ ਸ਼ਰਮਾ, ਹਰਜੀਤ ਸਿੰਘ, ਜਸਵਿੰਦਰ ਸਿੰਘ, ਰਵੀ ਕੁਮਾਰ ਸਮੇਤ ਸਮੂਹ ਗਾਈਡ ਅਧਿਆਪਕ ਮੌਜੂਦ ਸਨ।

ਮੈਰੀਟੋਰੀਅਸ ਸਕੂਲ ਵਿਖੇ ਕਰਵਾਇਆ ਜਿਲ੍ਹਾ ਪੱਧਰੀ ਬਾਲ ਵਿਗਿਆਨ ਕਾਂਗਰਸ* *ਨੰਨ੍ਹੇ ਵਿਗਿਆਨੀਆਂ ਨੇ ਦਿਖਾਏ ਆਪਣੀ ਕਲਾ ਦੇ ਜੌਹਰ*….ਫਗਵਾੜਾ ਐਕਸਪ੍ਰੈਸ ਨਿਊਜ਼… ਵਿਨੋਦ ਸ਼ਰਮਾ 8528121325
Visits:121 Total: 44690