67ਵੀਆਂ ਨੈਸ਼ਨਲ ਸਕੂਲ ਖੇਡਾਂ ਹਾਕੀ ਅੰਡਰ-19 ਮੁਕਾਬਲੇ 6 ਜਨਵਰੀ ਤੋਂ* ਕੈਬਨਿਟ ਮੰਤਰੀ ਬਲਕਾਰ ਸਿੰਘ ਕਰਨਗੇ ਸੁਰਜੀਤ ਹਾਕੀ ਸਟੇਡੀਅਮ ਵਿਖੇ ਟੂਰਨਾਮੈਂਟ ਦਾ ਉਦਘਾਟਨ… ਵਿਨੋਦ ਸ਼ਰਮਾ ਦੀ ਰਿਪੋਰਟ…8528121325

पंजाब
Spread the love
Visits:284 Total: 114594

ਜਲੰਧਰ…
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲ ਸਿੱਖਿਆ ਵਿਭਾਗ ਪੰਜਾਬ ਦੀ ਸਪੋਰਟਸ ਬ੍ਰਾਂਚ ਦੇ ਸਹਿਯੋਗ ਨਾਲ ਸਕੂਲ ਗੇਮਜ਼ ਫੈਡਰੇਸ਼ਨ ਆਫ ਇੰਡੀਆ ਦੀ ਸਰਪ੍ਰਸਤੀ ਅਧੀਨ 67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਦੇ ਹਾਕੀ (ਅੰਡਰ-19) ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਦੇ ਮੁਕਾਬਲੇ ਸੁਰਜੀਤ ਹਾਕੀ ਸਟੇਡੀਅਮ ਜਲੰਧਰ ਵਿਖੇ 6 ਜਨਵਰੀ ਤੋਂ ਸ਼ੁਰੂ ਹੋ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਰਾਜੀਵ ਜੋਸ਼ੀ ਨੇ ਦੱਸਿਆ ਕਿ 6 ਜਨਵਰੀ ਨੂੰ ਖੇਡਾਂ ਦਾ ਉਦਘਾਟਨ ਕੈਬਨਿਟ ਮੰਤਰੀ ਬਲਕਾਰ ਸਿੰਘ ਕਰਨਗੇ। ਜਿਲ੍ਹਾ ਸਪੋਰਟਸ ਮੈਂਟਰ ਇਕਬਾਲ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਮੌਕੇ ਭਾਰਤ ਦੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਟੀਮਾਂ ਭਾਗ ਲੈ ਰਹੀਆਂ ਹਨ। 67ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਉਦਘਾਟਨ ਸਮਾਰੋਹ ਦੌਰਾਨ ਖਿਡਾਰੀਆਂ ਵੱਲੋਂ ਮਾਰਚ ਪਾਸਟ ਕੀਤਾ ਜਾਵੇਗਾ। ਜਿਲ੍ਹਾ ਸਿੱਖਿਆ ਅਫ਼ਸਰ ਡਾ: ਕੁਲਤਰਨਜੀਤ ਸਿੰਘ ਨੇ ਕਿਹਾ ਕਿ ਇਹਨਾਂ ਖੇਡਾਂ ਦੀ ਤਿਆਰੀ ਲਈ ਪੁਖਤਾ ਪ੍ਰਬੰਧ ਕਰ ਲਏ ਗਏ ਹਨ। ਇਸ ਮੌਕੇ ਹਰਿੰਦਰ ਸਿੰਘ ਸੰਘਾ, ਹਰਮੇਸ਼ ਲਾਲ ਘੇੜਾ , ਹਰਬਿੰਦਰ ਪਾਲ ਸਿੰਘ, ਅਨਿਲ ਅਵਸਥੀ, ਭੁਪਿੰਦਰਪਾਲ ਸਿੰਘ, ਜੀਵਨ ਕੁਮਾਰ, ਸੁਖਦੇਵ ਲਾਲ ਬੱਬਰ ਅਤੇ ਵੱਖੋ-ਵੱਖ ਕਮੇਟੀਆਂ ਦੇ ਮੈਂਬਰ ਅਧਿਆਪਕ ਵੀ ਮੌਜੂਦ ਸਨ।

Leave a Reply

Your email address will not be published. Required fields are marked *