ਸ੍ਰੋਮਣੀ ਅਕਾਲੀ ਦਲ ਨੇ ਪੰਥਕ ਤੇ ਪੰਜਾਬ ਦੇ ਹਿੱਤਾ ਨੂੰ ਹਮੇਸ਼ਾ ਸਿਆਸਤ ਤੋਂ ਉੱਪਰ ਰੱਖਿਆ – ਰਣਜੀਤ ਸਿੰਘ ਖੁਰਾਣਾ
* ਪੰਜਾਬ ਦੀ ਆਵਾਜ਼ ਨੂੰ ਬੁਲੰਦ ਤਰੀਕੇ ਨਾਲ ਪਾਰਲੀਮੈਂਟ ਵਿੱਚ ਉਠਾਉਣ ਲਈ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲੋਕ
*
ਫਗਵਾੜਾ 27 ਮਾਰਚ ( ) ਸ੍ਰੋਮਣੀ ਅਕਾਲੀ ਦਲ (ਬ) ਨੇ ਹਮੇਸ਼ਾ ਪੰਜਾਬ ਦੇ ਹਿੱਤਾ ਨੂੰ ਸਿਆਸੀ ਹਿੱਤਾ ਤੋਂ ਉਪਰ ਰੱਖਿਆ ਹੈ ਅਤੇ ਹੁਣ ਵੀ ਪਾਰਟੀ ਪੰਜਾਬ ਅਤੇ ਪੰਥਕ ਮੁੱਦਿਆਂ ਦੇ ਅਧਾਰ ਤੇ ਹੀ ਲੋਕ ਸਭਾ ਚੋਣਾਂ ਲੜਨ ਜਾ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੋਮਣੀ ਅਕਾਲੀ ਦਲ (ਬ) ਦੇ ਵਿਧਾਨ ਸਭਾ ਹਲਕਾ ਫਗਵਾੜਾ ਸ਼ਹਿਰੀ ਦੇ ਇੰਚਾਰਜ ਸ. ਰਣਜੀਤ ਸਿੰਘ ਖੁਰਾਣਾ ਨੇ ਅੱਜ ਇੱਥੇ ਗੱਲਬਾਤ ਦੌਰਾਨ ਕੀਤਾ। ਉਹਨਾਂ ਕਿਹਾ ਕਿ ਸੀਟਾਂ ਦੀ ਵੰਡ ਨੂੰ ਲੈ ਕੇ ਭਾਜਪਾ ਦੇ ਨਾਲ ਸਮਝੌਤਾ ਹੋਣ ਦੀਆਂ ਜੋ ਕਿਆਸਬਾਜੀਆਂ ਲਗਾਈਆਂ ਜਾ ਰਹੀਆਂ ਸਨ ਉਹ ਸਭ ਮੀਡੀਆ ਦੇ ਦਿਮਾਗ ਦੀ ਉਪਜ ਸੀ ਜਿਸ ਵਿਚ ਕੋਈ ਸੱਚਾਈ ਨਹੀਂ ਸੀ। ਖੁਰਾਣਾ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਸ. ਪ੍ਰਕਾਸ਼ ਸਿੰਘ ਬਾਦਲ ਦੇ ਆਦਰਸ਼ਾਂ ਦੀ ਪਹਿਰੇਦਾਰ ਪਾਰਟੀ ਹੈ ਜੋ ਕੌਮੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਵੱਡੇ ਬਾਦਲ ਸਾਹਿਬ ਦੇ ਪਾਏ ਪੂਰਨਿਆਂ ਤੇ ਚਲ ਰਹੀ ਹੈ। ਜਿਹਨਾਂ ਨੇ ਐਮਰਜੈਂਸੀ ਦਾ ਵਿਰੋਧ ਨਾ ਕਰਨ ਦੇ ਬਦਲੇ ਇੰਦਰਾ ਗਾਂਧੀ ਵਲੋਂ ਮੁੱਖ ਮੰਤਰੀ ਬਣਨ ਦੀ ਮਿਲੀ ਆਫਰ ਨੂੰ ਠੁਕਰਾ ਦਿੱਤਾ ਸੀ। ਜਦੋਂ ਪੰਜਾਬ ਦੇ ਕਿਸਾਨਾਂ ਦੇ ਹਿਤਾਂ ਦੀ ਗੱਲ ਆਈ ਤਾਂ ਬੀਬਾ ਹਰਸਿਮਰਤ ਕੌਰ ਨੇ ਵੀ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਤੇ ਪਾਰਟੀ ਨੇ ਭਾਜਪਾ ਨਾਲ 25 ਸਾਲਾ ਦੀ ਸਾਂਝ ਤੋੜ ਦਿੱਤੀ। ਉਹਨਾਂ ਕਿਹਾ ਕਿ ਸ੍ਰੋ.ਅ.ਦ. ਨੇ ਪਹਿਲਾਂ ਹੀ ਸਪਸ਼ਟ ਕਰ ਦਿੱਤਾ ਸੀ ਕਿ ਪੰਜਾਬ ਅਤੇ ਪੰਥ ਨਾਲ ਜੁੜੇ ਮੁੱਦਿਆਂ ਨੂੰ ਵੱਖ ਰਖ ਕੇ ਬੀਜੇਪੀ ਨਾਲ ਕੋਈ ਸਮਝੋਤਾ ਨਹੀਂ ਹੋਵੇਗਾ। ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ, ਪੰਥਕ ਅਤੇ ਕਿਸਾਨਾ ਦੇ ਮੁੱਦੇ, ਬਾਘਾ ਤੇ ਹੁਸੈਨੀ ਵਾਲਾ ਬਾਰਡਰ ਵਪਾਰ ਲਈ ਖੋਲ੍ਹੇ ਜਾਣ, ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ, ਭਾਈ ਰਾਜੋਆਣਾ ਦੀ ਫਾਂਸੀ ਦੀ ਸਜਾ ਮੁਆਫ ਕਰਨ ਆਦਿ ਅਜਿਹੇ ਵੱਡੇ ਮਸਲੇ ਹਨ, ਜਿਹਨਾਂ ਲਈ ਸ੍ਰੋਮਣੀ ਅਕਾਲੀ ਦਲ ਪਹਿਲਾਂ ਵੀ ਸੰਘਰਸ਼ ਕਰਦਾ ਰਿਹਾ ਹੈ ਅਤੇ ਅੱਗੇ ਵੀ ਸੰਘਰਸ਼ ਜਾਰੀ ਰਹੇਗਾ। ਉਹਨਾਂ ਸਮੂਹ ਪੰਜਾਬੀਆਂ ਨੂੰ ਪੁਰਜੋਰ ਅਪੀਲ ਕੀਤੀ ਕਿ ਉਹ ਪੰਜਾਬ ਦੀ ਮਿੱਟੀ ਦੇ ਨਾਲ ਜੁੜੇ ਸ੍ਰੋਮਣੀ ਅਕਾਲੀ ਦਲ (ਬ) ਦੇ ਨਾਲ ਇਕਜੁਟਤਾ ਦਾ ਪ੍ਰਗਟਾਵਾ ਕਰਦੇ ਹੋਏ ਲੋਕਸਭਾ ਚੋਣਾਂ ‘ਚ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਅੰਤਰ ਨਾਲ ਜਿਤਾ ਕੇ ਲੋਕਸਭਾ ਵਿਚ ਭੇਜਣ, ਤਾਂ ਜੋ ਪੰਜਾਬ ਦੀ ਆਵਾਜ ਨੂੰ ਹੋਰ ਵੀ ਬੁਲੰਦ ਤਰੀਕੇ ਨਾਲ ਪਾਰਲੀਮੈਂਟ ਵਿਚ ਉਠਾਇਆ ਜਾ ਸਕੇ।

ਸ੍ਰੋਮਣੀ ਅਕਾਲੀ ਦਲ ਨੇ ਪੰਥਕ ਤੇ ਪੰਜਾਬ ਦੇ ਹਿੱਤਾ ਨੂੰ ਹਮੇਸ਼ਾ ਸਿਆਸਤ ਤੋਂ ਉੱਪਰ ਰੱਖਿਆ – ਰਣਜੀਤ ਸਿੰਘ ਖੁਰਾਣਾ * ਪੰਜਾਬ ਦੀ ਆਵਾਜ਼ ਨੂੰ ਬੁਲੰਦ ਤਰੀਕੇ ਨਾਲ ਪਾਰਲੀਮੈਂਟ ਵਿੱਚ ਉਠਾਉਣ ਲਈ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲੋਕ
Visits:91 Total: 46881