ਜਲੰਧਰ ਦੇ ਸਰਕਾਰੀ ਹਾਈ ਸਕੂਲ ਸ਼ੇਖੇ ਪਿੰਡ ਵਿਖੇ ਅੱਜ ਨਵੇਂ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਣੀ ਸਾਹਿਬ ਦਾ ਪਾਠ ਕਰਵਾਇਆ ਗਿਆ। ਪਾਠ ਦੌਰਾਨ ਸਕੂਲ ਵਿੱਚ ਪੜਦੇ ਸਮੂਹ ਵਿੱਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਬਿਹਤਰ ਭਵਿੱਖ ਦੀ ਅਰਦਾਸ ਕੀਤੀ ਸਕੂਲ ਇੰਚਾਰਜ ਰਸ਼ਪਾਲ ਕੌਰ ਵੱਲੋਂ ਸਮੂਹ ਵਿੱਦਿਆਰਥੀਆਂ ਨੂੰ ਪੜ੍ਹਾਈ ਅਤੇ ਖੇਡਾਂ ਲਈ ਵਧੇਰੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਵਲੋਂ ਸਕੂਲ ਦੇ ਸਮੂਹ ਅਧਿਆਪਕਾਂ ਅਤੇ ਦਫ਼ਤਰੀ ਕਰਮਚਾਰੀਆਂ ਦੀ ਬਿਹਤਰ ਸਿਹਤ ਲਈ ਵੀ ਅਰਦਾਸ ਕੀਤੀ ਗਈ। ਸਾਇੰਸ ਅਧਿਆਪਕ ਅਜੈ ਕੁਮਾਰ ਅਵਸਥੀ ਨੇ ਸਕੂਲ ਵਿੱਚ ਦਾਖ਼ਲ ਹੋਏ ਨਵੇਂ ਵਿੱਦਿਆਰਥੀਆਂ ਨੂੰ ਜੀ ਆਇਆਂ ਆਖਦਿਆਂ ਉਨ੍ਹਾਂ ਨੂੰ ਸਕੂਲ ਵਿੱਚ ਆਪਣੀ ਹਾਜ਼ਰੀ ਸ਼ਤ ਪ੍ਰਤੀਸ਼ਤ ਰੱਖਣ ਲਈ ਪ੍ਰੇਰਿਤ ਕੀਤਾ।ਇਸ ਉਪਰੰਤ ਸਮੂਹ ਵਿੱਦਿਆਰਥੀਆਂ ਅਤੇ ਸੰਗਤ ਵਿੱਚ ਅਤੁੱਟ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਕਮਲਜੀਤ ਕੌਰ, ਮਨਦੀਪ ਕੌਰ, ਮਨਪ੍ਰੀਤ ਕੌਰ, ਸੰਦੀਪ ਕੌਰ, ਹਰਜੀਤ ਸਿੰਘ, ਮਨੋਜ ਕੁਮਾਰ, ਪ੍ਰਿੰਸ ਸ਼ਰਮਾ ਸਮੇਤ ਸਮੂਹ ਅਧਿਆਪਕ ਅਤੇ ਵਿੱਦਿਆਰਥੀ ਮੌਜੂਦ ਸਨ।

ਸੁਖਮਨੀ ਸਾਹਿਬ ਦੇ ਪਾਠ ਨਾਲ ਨਵੇਂ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ*…ਵਿਨੋਦ ਸ਼ਰਮਾ..8528121325
Visits:77 Total: 45034