Visits:254 Total: 144560
ਲੋਕ ਸਭਾ ਚੋਣਾਂ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਆਪਣੇ 7 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਟਿਆਲਾ ਤੋਂ ਐਨ.ਕੇ. ਸ਼ਰਮਾ, ਸ੍ਰੀ ਫਤਿਹਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ, ਗੁਰਦਾਸਪੁਰ ਤੋਂ ਡਾਕਟਰ ਦਲਜੀਤ ਸਿੰਘ ਚੀਮਾ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਅਨਿਲ ਜੋਸ਼ੀ, ਫਰੀਦਕੋਟ ਤੋਂ ਰਾਜਵਿੰਦਰ ਸਿੰਘ ਅਤੇ ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ।