ਫਗਵਾੜਾ ਐਕਸਪ੍ਰੈਸ ਨਿਊਜ਼।। ਵਿਨੋਦ ਸ਼ਰਮਾ…. ਸ਼ਿਵ ਸ਼ਕਤੀ ਮਾਤਾ ਮੰਦਰ ਜੋਸ਼ੀਆਂ ਮੁਹੱਲਾ ਫਗਵਾੜਾ ਵੱਲੋਂ, ਹਿਉਮਨ ਰਾਈਟਸ ਕੌਂਸਲ (ਇੰਡੀਆ) ਦੇ ਪੰਜਾਬ ਪ੍ਰਧਾਨ ਸੁਖਵੰਤ ਸਿੰਘ ਪੱਡਾ ਨੂੰ ਮੰਦਿਰ ਵਿਖੇ ਪੁੱਜਣ ‘ਤੇ ਮਾਤਾ ਰਾਣੀ ਦੀ ਚੁਨਰੀ ਭੇਟ ਕਰਕੇ ਸਨਮਾਨਤ ਕੀਤਾ ਗਿਆ। ਇਸ ਦੌਰਾਨ ਮੰਦਰ ਕਮੇਟੀ ਪ੍ਰਧਾਨ ਚੰਚਲ ਸੇਠ ਅਤੇ ਕੈਸ਼ੀਅਰ ਕਿੱਟੀ ਬਸਰਾ ਸਮੇਤ ਸਮੂਹ ਕਮੇਟੀ ਮੈਂਬਰਾਂ ਨੇ ਸੁਖਵੰਤ ਸਿੰਘ ਪੱਡਾ ਵੱਲੋਂ ਪੰਜਾਬ ਪ੍ਰਧਾਨ ਵਜੋਂ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕੀਤੀ। ਸੁਖਵੰਤ ਸਿੰਘ ਪੱਡਾ ਨੇ ਮੰਦਰ ਕਮੇਟੀ ਅਤੇ ਸੰਗਤ ਦਾ ਇਸ ਸਨਮਾਨ ਲਈ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਉਹ ਫਗਵਾੜਾ ਦੇ ਲੋਕਾਂ ਵੱਲੋਂ ਦਿਖਾਏ ਗਏ ਪਿਆਰ ਅਤੇ ਸਤਿਕਾਰ ਤੋਂ ਬਹੁਤ ਪ੍ਰਭਾਵਿਤ ਹੋਏ ਹਨ ਅਤੇ ਇਸ ਨਾਲ ਆਪਣੇ ਫਰਜ਼ ਨੂੰ ਹੋਰ ਵੀ ਤਨਦੇਹੀ ਨਾਲ ਨਿਭਾਉਣ ਦੀ ਪ੍ਰੇਰਣਾ ਮਿਲੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਨਾਲ ਜੁੜੇ ਹੋਣ ਕਰਕੇ, ਉਹ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਸੂਬੇ ਦੇ ਹਰੇਕ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੇ ਯਤਨ ਜਾਰੀ ਰੱਖਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਆਮ ਜਨਤਾ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਅਤੇ ਭਾਰਤੀ ਸੰਵਿਧਾਨ ਪ੍ਰਤੀ ਵਫ਼ਾਦਾਰ ਰਹਿੰਦੇ ਹੋਏ ਆਪਣੇ ਨਾਗਰਿਕ ਫਰਜ਼ ਨਿਭਾਉਣ ਦੀ ਪੁਰਜੋਰ ਅਪੀਲ ਵੀ ਕੀਤੀ। ਇਸ ਮੌਕੇ ਹਿਉਮਨ ਰਾਈਟਸ ਕੌਂਸਲ (ਇੰਡੀਆ) ਦੇ ਸ਼ਾਖਾ ਪ੍ਰਧਾਨ ਗੁਰਦੀਪ ਸਿੰਘ ਕੰਗ, ਬਾਬਾ ਬਾਲਕ ਨਾਥ ਸੇਵਾ ਸੰਮਤੀ ਦੇ ਸਰਪ੍ਰਸਤ ਧਰਮਪਾਲ ਨਿਸ਼ਚਲ, ਐਨ.ਆਰ.ਆਈ. ਸੁਖਦੇਵ ਰਾਜ ਮਨੀਲਾ, ਵਿਨੇ ਕੁਮਾਰ ਬਿੱਟੂ ਆਦਿ ਹਾਜ਼ਰ ਸਨ।

ਸ਼ਿਵ ਸ਼ਕਤੀ ਮਾਤਾ ਮੰਦਰ ਕਮੇਟੀ ਨੇ ਸੁਖਵੰਤ ਸਿੰਘ ਪੱਡਾ ਦਾ ਸਨਮਾਨ ਕੀਤਾ * ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ‘ਚ ਨਿਭਾਈ ਜਾ ਰਹੀ ਭੂਮਿਕਾ ਦੀ ਕੀਤੀ ਸ਼ਲਾਘਾ।। ਵਿਨੋਦ ਸ਼ਰਮਾ ਦੀ ਰਿਪੋਰਟ
Visits:117 Total: 44558