ਆਪ’ ਆਗੂ ਤਵਿੰਦਰ ਰਾਮ ਨੂੰ ਮਿਲੀ ਮਾਰਕੀਟ ਕਮੇਟੀ ਫਗਵਾੜਾ ਦੇ ਚੇਅਰਮੈਨ ਦੀ ਕੁਰਸੀ …reporter kuldeep Singh Noor

पंजाब
Spread the love
Visits:52 Total: 45039

ਫਗਵਾੜਾ 2 ਜੂਨ (ਕੁਲਦੀਪ ਨੂਰ …..ਪੰਜਾਬ ਸਰਕਾਰ ਦੀ ਤਰਫੋਂ ਆਮ ਆਦਮੀ ਪਾਰਟੀ ਦੇ ਸਮਰਪਿਤ ਆਗੂ ਤਵਿੰਦਰ ਰਾਮ ਨੂੰ ਮਾਰਕੀਟ ਕਮੇਟੀ ਫਗਵਾੜਾ ਦਾ ਚੇਅਰਮੈਨ ਥਾਪਿਆ ਗਿਆ ਹੈ। ਤਵਿੰਦਰਾ ਰਾਮ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ‘ਆਪ’ ਆਗੂ ਸੁਭਾਸ਼ ਕਵਾਤੜਾ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਤਵਿੰਦਰ ਰਾਮ ਨੂੰ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਪੁੱਜ ਕੇ ਵਧਾਈ ਦਿੱਤੀ ਅਤੇ ਲੱਡੂਆਂ ਨਾਲ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ। ਇਸ ਦੌਰਾਨ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਤਵਿੰਦਰ ਰਾਮ ਨੇ ਕਿਹਾ ਕਿ ਉਨ੍ਹਾਂ ਨੇ ਬਿਨਾਂ ਕਿਸੇ ਅਹੁਦੇ ਦੀ ਲਾਲਸਾ ਤੋਂ ਹਮੇਸ਼ਾ ਨਿਰਸਵਾਰਥ ਭਾਵਨਾ ਨਾਲ ਪਾਰਟੀ ਦੀ ਸੇਵਾ ਕੀਤੀ ਹੈ। ਇਸ ਦੇ ਬਾਵਜੂਦ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਫਗਵਾੜਾ ਦੀਆਂ ਮੰਡੀਆਂ ਦੀ ਹਾਲਤ ਸੁਧਾਰਨਾ ਅਤੇ ਮੰਡੀਆਂ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਲਈ ਸਾਰੀਆਂ ਲੋੜੀਂਦੀਆਂ ਸਹੂਲਤਾਂ ਦਾ ਪ੍ਰਬੰਧ ਕਰਨਾ ਵੀ ਉਨ੍ਹਾਂ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੋਵੇਗਾ। ਇਸ ਮੌਕੇ ਪਵਨ ਕੁਮਾਰ ਮਹਿਰਾ, ਵਿਜੇ ਕੁਮਾਰ ਸ਼ਰਮਾ, ਬਲਦੇਵ ਰਾਜ, ਕਪਿਲ ਦੇਵ ਪਸਰੀਚਾ ਆਦਿ ਵੀ ਤਵਿੰਦਰ ਰਾਮ ਨੂੰ ਸ਼ੁੱਭ ਇੱਛਾਵਾਂ ਦੇਣ ਵਾਲਿਆਂ ‘ਚ ਸ਼ਾਮਲ ਸਨ।

Leave a Reply

Your email address will not be published. Required fields are marked *