ਫਗਵਾੜਾ ਐਕਸਪ੍ਰੈਸ ਨਿਊਜ਼ ਵਿਨੋਦ ਸ਼ਰਮਾ
, ਜ਼ਿਲ੍ਹਾ ਭਾਸ਼ਾ ਅਫ਼ਸਰ ਕਪੂਰਥਲਾ ਮਾਂ-ਬੋਲੀ ਪੰਜਾਬੀ ਦੇ ਵਿਕਾਸ ਦੇ ਨਾਲ-ਨਾਲ ਹੋਰਨਾਂ ਜ਼ੁਬਾਨਾਂ ਦੇ ਵਿਕਾਸ ਲਈ ਵੀ ਸਰਗਰਮ ਰਹਿੰਦਾ ਹੈ। ਇਸੇ ਲੜੀ ਤਹਿਤ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ ਕਪੂਰਥਲਾ ਵਿਖੇ ਉਰਦੂ ਆਮੋਜ਼ ਸਿਖਲਾਈ ਸੈਸ਼ਨ ਜੁਲਾਈ-ਦਸੰਬਰ 2025 ਸ਼ੁਰੂ ਹੋਣ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਜਸਪ੍ਰੀਤ ਕੌਰ ਨੇ ਦੱਸਿਆ ਕਿ ਵਿਭਾਗ ਵੱਲੋਂ ਉਰਦੂ ਆਮੋਜ਼ ਦਾ ਸੈਸ਼ਨ ਦੀ ਦਾਖ਼ਲਾ ਅਤੇ ਪ੍ਰੀਖਿਆ ਫ਼ੀਸ ਯਕਮੁਸ਼ਤ 500/- ਰੁਪਏ ਨਿਸ਼ਚਿਤ ਕੀਤੀ ਗਈ ਹੈ। ਇਸ ਕੋਰਸ ਦੀ ਮਿਆਦ 6 ਮਹੀਨੇ ਅਤੇ ਕਲਾਸ ਦਾ ਸਮਾਂ ਰੋਜ਼ਾਨਾ 1 ਘੰਟਾਂ ਹੋਵੇਗਾ। ਉਹਨਾਂ ਕਿਹਾ ਕੇ ਕਿਸੀ ਵੀ ਉਮਰ ਦਾ ਵਿਅਕਤੀ ਇਸ ਕੋਰਸ ਵਿੱਚ ਦਾਖ਼ਲਾ ਲੈ ਸਕਦਾ ਹੈ ਇਸ ਤੋਂ ਇਲਾਵਾ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਵੀ ਇਸ ਕੋਰਸ ਵਿੱਚ ਦਾਖ਼ਲਾ ਲੈ ਸਕਦੇ ਹਨ। ਇਹ ਸਿਖਲਾਈ ਕੋਰਸ (ਸਥਾਨ) ਗੁਰੂ ਨਾਨਕ ਜ਼ਿਲ੍ਹਾ ਲਾਇਬਰੇਰੀ, ਕਪੂਰਥਲਾ ਵਿਖੇ ਸ਼ਾਮ 05.00 ਵਜੇ ਤੋਂ 06.00 ਵਜੇ ਤੱਕ ਕਰਵਾਇਆ ਜਾਂਦਾ ਹੈ। ਕੋਰਸ ਦੀ ਸਮਾਪਤੀ ਉਪਰੰਤ ਪੇਪਰ ਪਾਸ ਕਰਨ ਵਾਲੇ ਵਿਦਿਆਰਥੀ ਨੂੰ ਪੰਜਾਬ ਭਾਸ਼ਾ ਵਿਭਾਗ ਵਲੋਂ ਜਾਰੀ ਸਰਟੀਫ਼ਿਕੇਟ ਵੀ ਪ੍ਰਦਾਨ ਕੀਤਾ ਜਾਂਦਾ ਹੈ। ਉਰਦੂ ਆਮੋਜ਼ ਦੀ ਸਿਖਲਾਈ ਅਤੇ ਫਾਰਮ ਭਰਨ ਦੀ ਮਿਤੀ 30 ਜੂਨ 2025 ਤੱਕ ਰੱਖੀ ਗਈ ਹੈ। ਦਾਖ਼ਲਾ ਲੈਣ ਦੇ ਚਾਹਵਾਨ ਆਪਣਾ ਦਾਖ਼ਲਾ ਫ਼ਾਰਮ ਦਫ਼ਤਰ ਦੇ ਪਤੇ – ਕਮਰਾ ਨੰ. 404, ਚੌਥੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਕਿਸੀ ਵੀ ਕੰਮਕਾਜ ਵਾਲੇ ਦਿਨ ਦਸਤੀ ਪ੍ਰਾਪਤ ਕਰ ਸਕਦੇ ਹਨ। ਦਾਖ਼ਲਾ ਫ਼ਾਰਮ ਭਰਨ ਉਪਰੰਤ 30 ਜੂਨ ਤੱਕ ਦਸਤੀ ਫ਼ਾਰਮ ਇਸ ਦਫ਼ਤਰ ਵਿਖੇ ਜਮ੍ਹਾਂ ਕਰਵਾਏ ਜਾਣ। ਇਸ ਬਾਬਤ ਹੋਰ ਜਾਣਕਾਰੀ ਲਈ ਇਸ ਦਫ਼ਤਰ ਦੇ ਕਲਰਕ ਸ਼੍ਰੀ ਮਨੀਸ਼ ਕੁਮਾਰ ਦੇ ਮੋਬਾਇਲ ਨੰਬਰ 62840-61290 ਤੇ ਸਪੰਰਕ ਕੀਤਾ ਜਾ ਸਕਦਾ ਹੈ।

ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਕਪੂਰਥਲਾ ਵੱਲੋਂ ਉਰਦੂ ਆਮੋਜ਼ ਜਮਾਤ ਦੇ ਦਾਖ਼ਲੇ ਲਈ ਅਰਜ਼ੀਆਂ ਦੀ ਮੰਗ ਸੰਬੰਧੀ। ਫਗਵਾੜਾ ਐਕਸਪ੍ਰੈਸ਼ ਨਿਊਜ਼ ਵਿਨੋਦ ਸ਼ਰਮਾ।8528121325
Visits:115 Total: 96931