ਫਗਵਾੜਾ ।।ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਰੀਜਨ ਚੇਅਰਮੈਨ ਲਾਇਨ ਸੰਜੀਵ ਸੂਰੀ ਨੇ ਫਗਵਾੜਾ ਦੇ ਪ੍ਰਸਿੱਧ ਕਾਰਡੀਓਲੋਜਿਸਟ ਡਾ. ਸੰਜੀਵ ਸਰੋਆ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਰਾਸ਼ਟਰੀ ਡਾਕਟਰ ਦਿਵਸ ਦੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ। ਉਨ੍ਹਾਂ ਦੇ ਨਾਲ ਲਾਇਨਜ਼ ਇੰਟਰਨੈਸ਼ਨਲ 321-ਡੀ ਡਿਸਟ੍ਰਿਕਟ ਚੇਅਰਮੈਨ (ਪੀਸ ਪੋਸਟਰ) ਲਾਇਨ ਗੁਰਦੀਪ ਸਿੰਘ ਕੰਗ ਐਮ.ਜੇ.ਐਫ. ਲਾਇਨਜ਼ ਕਲੱਬ ਫਗਵਾੜਾ ਚੈਂਪੀਅਨ ਸਕੱਤਰ ਦਿਨੇਸ਼ ਖਰਬੰਦਾ ਤੋਂ ਇਲਾਵਾ, ਕੈਸ਼ੀਅਰ ਲਾਇਨ ਅਜੇ ਕੁਮਾਰ ਨੇ ਵੀ ਡਾ. ਸੰਜੀਵ ਸਰੋਆ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਲਾਇਨ ਸੰਜੀਵ ਸੂਰੀ ਅਤੇ ਲਾਇਨ ਗੁਰਦੀਪ ਸਿੰਘ ਕੰਗ ਨੇ ਕਿਹਾ ਕਿ ਡਾ. ਸੰਜੀਵ ਸਰੋਆ ਇੱਕ ਨੌਜਵਾਨ ਅਤੇ ਪ੍ਰਤਿਭਾਸ਼ਾਲੀ ਕਾਰਡੀਓਲੋਜਿਸਟ ਹਨ। ਜਿਨ੍ਹਾਂ ਨੇ ਬਹੁਤ ਘੱਟ ਸਮੇਂ ਵਿੱਚ ਫਗਵਾੜਾ ਦੇ ਡਾਕਟਰਾਂ ਵਿੱਚ ਆਪਣੀ ਵਿਸ਼ੇਸ਼ ਪਛਾਣ ਬਣਾਈ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰੀ ਡਾਕਟਰ ਦਿਵਸ ਸਮਾਜ ਵਿੱਚ ਡਾਕਟਰਾਂ ਦੁਆਰਾ ਨਿਭਾਈ ਜਾਣ ਵਾਲੀ ਮਹੱਤਵਪੂਰਨ ਭੂਮਿਕਾ ਨੂੰ ਯਾਦ ਕਰਨ ਅਤੇ ਉਹਨਾਂ ਦੀ ਹੌਸਲਾ ਅਫਜਾਈ ਕਰਨ ਦਾ ਇੱਕ ਵਿਸ਼ੇਸ਼ ਮੌਕਾ ਹੁੰਦਾ ਹੈ। ਡਾਕਟਰ ਸਾਡੀ ਜਿੰਦਗੀ ਦੀ ਰੱਖਿਆ ਕਰਨ ਅਤੇ ਸਾਡੇ ਸਰੀਰ ਨੂੰ ਸਿਹਤਮੰਦ ਰੱਖਣ ਵਿੱਚ ਅਨਮੋਲ ਭੂਮਿਕਾ ਨਿਭਾਉਂਦੇ ਹਨ। ਇਹ ਦਿਨ ਸਾਨੂੰ ਡਾਕਟਰੀ ਖੇਤਰ ਵਿੱਚ ਡਾਕਟਰਾਂ ਦੇ ਸਮਰਪਣ, ਸੇਵਾ ਅਤੇ ਸਿਹਤਮੰਦ ਜੀਵਨ ‘ਚ ਉਹਨਾਂ ਦੇ ਵਢਮੁੱਲੇ ਯੋਗਦਾਨ ਦੀ ਯਾਦ ਦਿਵਾਉਂਦਾ ਹੈ। ਡਾ. ਸੰਜੀਵ ਸਰੋਆ ਨੇ ਇਸ ਸਨਮਾਨ ਲਈ ਸਮੂਹ ਲਾਇਨਜ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਆਪਣੇ ਫਰਜ਼ਾਂ ਨੂੰ ਸਮਰਪਣ ਦੀ ਭਾਵਨਾ ਨਾਲ ਨਿਭਾਇਆ ਹੈ। ਆਪਣੇ ਹਸਪਤਾਲ ਵਿੱਚ ਮਰੀਜ਼ਾਂ ਦਾ ਇਲਾਜ ਕਰਨ ਦੇ ਨਾਲ-ਨਾਲ, ਉਹ ਹਮੇਸ਼ਾ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਹਮੇਸ਼ਾ ਆਪਣੇ ਫਰਜ਼ ਇਸੇ ਸਮਰਪਣ ਦੀ ਭਾਵਨਾ ਦੇ ਨਾਲ ਨਿਭਾਉਣਗੇ। ਇਸ ਮੌਕੇ ੇ ਲਾਇਨਜ਼ ਕਲੱਬ ਫਗਵਾੜਾ ਚੈਂਪੀਅਨ ਦੇ ਉਪ ਪ੍ਰਧਾਨ ਲਾਇਨ ਸੁਮਿਤ ਭੰਡਾਰੀ, ਲਾਇਨ ਦਵਿੰਦਰ ਸਿੰਘ, ਲਾਇਨ ਰਾਜਿੰਦਰ ਕੁਮਾਰ ਆਦਿ ਵੀ ਮੌਜੂਦ ਸਨ।

ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਰੀਜਨ ਚੇਅਰਮੈਨ ਲਾਇਨ ਸੰਜੀਵ ਸੂਰੀ ਨੇ ਡਾ. ਸੰਜੀਵ ਸਰੋਆ ਨੂੰ ਕੀਤਾ ਸਨਮਾਨਤ * ਰਾਸ਼ਟਰੀ ਡਾਕਟਰ ਦਿਵਸ ਦੀਆਂ ਸ਼ੁੱਭ ਇੱਛਾਵਾਂ ਵੀ ਦਿੱਤੀਆਂ।। ਫਗਵਾੜਾ ਐਕਸਪ੍ਰੈਸ ਨਿਊਜ਼ ਵਿਨੋਦ ਸ਼ਰਮਾ
Visits:51 Total: 96796