ਫਗਵਾੜਾ ।। ਲਾਇਨਜ਼ ਇੰਟਰਨੈਸ਼ਨਲ 321-ਡੀ ਦੀ ਮੋਹਰੀ ਸੰਸਥਾ ਲਾਇਨਜ਼ ਕਲੱਬ ਫਗਵਾੜਾ ਚੈਂਪੀਅਨ ਨੇ ਕਲੱਬ ਪ੍ਰਧਾਨ ਲਾਇਨ ਸੰਜੀਵ ਸੂਰੀ ਦੀ ਅਗਵਾਈ ਹੇਠ ਅੱਖਾਂ ਦੇ ਮਾਹਿਰ ਅਤੇ ਡਾ. ਰਾਜਨ ਆਈ ਕੇਅਰ ਦੇ ਮੈਨੇਜਿੰਗ ਡਾਇਰੈਕਟਰ ਡਾ. ਐਸ. ਰਾਜਨ ਨੂੰ ਰਾਸ਼ਟਰੀ ਡਾਕਟਰ ਦਿਵਸ ਦੇ ਸਬੰਧ ‘ਚ ਸਨਮਾਨਿਤ ਕੀਤਾ ਅਤੇ ਪੂਰੇ ਹਸਪਤਾਲ ਸਟਾਫ ਨੂੰ ਡਾਕਟਰਸ ਦਿਵਸ ਦੀਆਂ ਸ਼ੁਭ ਇੱਛਾਵਾਂ ਦਿੱਤੀਆਂ। ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਪੀਸ ਪੋਸਟਰ) ਲਾਇਨ ਗੁਰਦੀਪ ਸਿੰਘ ਕੰਗ ਐਮ.ਜੇ.ਐਫ. ਅਤੇ ਕਲੱਬ ਦੇ ਪ੍ਰਧਾਨ ਲਾਇਨ ਸੰਜੀਵ ਸੂਰੀ ਨੇ ਕਿਹਾ ਕਿ ਡਾ. ਰਾਜਨ ਆਈ ਕੇਅਰ ਨਾ ਸਿਰਫ਼ ਫਗਵਾੜਾ ਲਈ ਸਗੋਂ ਨੇੜਲੇ ਸ਼ਹਿਰਾਂ, ਕਸਬਿਆਂ ਅਤੇ ਪੇਂਡੂ ਖੇਤਰਾਂ ‘ਚ ਵੱਸਦੇ ਲੋਕਾਂ ਲਈ ਵੀ ਇੱਕ ਵਰਦਾਨ ਤੋਂ ਘੱਟ ਨਹੀਂ ਹਨ। ਡਾ. ਰਾਜਨ ਆਈ ਕੇਅਰ ਵਲੋਂ ਅੱਖਾਂ ਦੇ ਮਰੀਜ਼ਾਂ ਲਈ ਹਰ ਤਰ੍ਹਾਂ ਦੀ ਸਰਜਰੀ ਦਾ ਪ੍ਰਬੰਧ ਕੀਤਾ ਗਿਆ ਹੈ। ਡਾ. ਰਾਜਨ ਨੇ ਇਸ ਸਨਮਾਨ ਲਈ ਸਮੂਹ ਲਾਇਨ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੇ ਮੈਡੀਕਲ ਦੇ ਖੇਤਰ ਨੂੰ ਪੇਸ਼ੇ ਵਜੋਂ ਨਹੀਂ ਸਗੋਂ ਸੇਵਾ ਵਜੋਂ ਚੁਣਿਆ ਹੈ। ਆਪਣੇ ਮਰੀਜ਼ਾਂ ਨੂੰ ਵਧੀਆ ਡਾਕਟਰੀ ਸਹੂਲਤਾਂ ਪ੍ਰਦਾਨ ਕਰਨਾ ਉਨ੍ਹਾਂ ਦਾ ਸਭ ਤੋਂ ਵੱਡਾ ਫਰਜ਼ ਹੈ ਅਤੇ ਹਸਪਤਾਲ ਵਲੋਂ ਅਕਸਰ ਦਾਨੀ ਸੱਜਣਾਂ ਦੀ ਮੱਦਦ ਨਾਲ ਅੱਖਾਂ ਦੇ ਫਰੀ ਸਰਜਰੀ ਕੈਂਪ ਵੀ ਲਗਾਏ ਜਾਂਦੇ ਹਨ। ਇਸ ਤੋਂ ਇਲਾਵਾ ਖਾਸ ਮੌਕਿਆਂ ’ਤੇ, ਟੈਸਟਾਂ ਆਦਿ ’ਤੇ ਵਿਸ਼ੇਸ਼ ਛੋਟ ਵੀ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਉਹ ਹਮੇਸ਼ਾ ਆਪਣੀ ਡਿਊਟੀ ਹਮੇਸ਼ਾ ਤਨਦੇਹੀ ਨਾਲ ਨਿਭਾਉਂਦੇ ਰਹਿਣਗੇ। ਇਸ ਮੌਕੇ ’ਤੇ ਲਾਇਨਜ਼ ਕਲੱਬ ਫਗਵਾੜਾ ਚੈਂਪੀਅਨ ਦੇ ਉਪ ਪ੍ਰਧਾਨ ਲਾਇਨ ਸੁਮਿਤ ਭੰਡਾਰੀ, ਸਕੱਤਰ ਲਾਇਨ ਦਿਨੇਸ਼ ਖਰਬੰਦਾ, ਕੈਸ਼ੀਅਰ ਲਾਇਨ ਅਜੈ ਕੁਮਾਰ, ਲਾਇਨ ਸੰਜੀਵ ਕੁਮਾਰ ਚਾਹਲ, ਲਾਇਨ ਜਸਪਾਲ ਸਿੰਘ ਆਦਿ ਵੀ ਮੌਜੂਦ ਸਨ।

ਲਾਇਨਜ਼ ਕਲੱਬ ਫਗਵਾੜਾ ਚੈਂਪੀਅਨ ਨੇ ਅੱਖਾਂ ਦੇ ਮਾਹਿਰ ਡਾ. ਐਸ. ਰਾਜਨ ਨੂੰ ਕੀਤਾ ਸਨਮਾਨਤ * ਅੱਖਾਂ ਦੇ ਮਰੀਜ਼ਾਂ ਲਈ ਵਰਦਾਨ ਬਣਿਆ ਡਾ. ਰਾਜਨ ਆਈ ਕੇਅਰ : ਲਾਇਨ ਕੰਗ/ਸੂਰੀ। ਫਗਵਾੜਾ ਐਕਸਪ੍ਰੈਸ ਨਿਊਜ਼ ।।ਵਿਨੋਦ ਸ਼ਰਮਾ
Visits:25 Total: 97522