ਫਗਵਾੜਾ ਦੇ ਨਜ਼ਦੀਕੀ ਪਿੰਡ ਭਾਖਨੀਆਣਾ ਚ ਲੱਤ ਤੇ ਗੋਲੀ ਲੱਗਣ ਨਾਲ ਇਕ ਵਿਅਕਤੀ ਗੰਭੀਰ ਜ਼ਖਮੀ ਮੋਟਰਸਾਈਕਲ ਤੇ ਸਵਾਰ ਦੋ ਅਨਪਛਾਤੇ ਹਮਲਾਵਰਾਂ ਨੇ ਦਿੱਤਾ ਘਟਨਾ ਨੂੰ ਅੰਜਾਮ।। ਫਗਵਾੜਾ ਐਕਸਪ੍ਰੈਸ ਨਿਊਜ਼ ਵਿਨੋਦ ਸ਼ਰਮਾ

पंजाब
Spread the love
Visits:425 Total: 143435

ਫਗਵਾੜਾ ਐਕਸਪ੍ਰੈਸ ਨਿਊਜ਼ ਵਿਨੋਦ ਸ਼ਰਮਾ
ਫਗਵਾੜਾ ਦੇ ਨਜ਼ਦੀਕੀ ਪਿੰਡ ਚ ਗੋਲੀ ਲੱਗਣ ਨਾਲ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਫਗਵਾੜਾ ਵਿਖੇ ਲਿਆਂਦਾ ਗਿਆ ਜਿੱਥੇ ਜਖਮੀ ਦੀ ਪਛਾਣ ਪਰਮਜੀਤ ਸਿੰਘ ਵਾਸੀ ਪਿੰਡ ਭਾਖੜੀਆਣਾ ਥਾਣਾ ਰਾਵਲਪਿੰਡੀ ਵਜੋਂ ਹੋਈ ਜਖਮੀ ਨੂੰ ਸਿਵਲ ਹਸਪਤਾਲ ਲੈ ਕੇ ਆਏ ਪਿੰਡ ਦੇ ਹੀ ਇਕ ਵਿਅਕਤੀ ਮਨਜੀਤ ਸਿੰਘ ਨੇ ਦਸਿਆ ਕਿ ਉਹ ਸਰਪੰਚ ਦੇ ਘਰ ਗਏ ਸਨ ਅਤੇ ਜਦੋਂ ਸਰਪੰਚ ਦੇ ਘਰੋਂ ਬਾਹਰ ਆ ਕੇ ਪੰਚ ਕੇ ਘਰ ਦਾਖਲ ਹੋਣ ਲੱਗੇ ਤਾਂ ਮੋਟਰਸਾਈਕਲ ਸਵਾਰ ਅਣਪਛਾਤੇ 2 ਨੌਜਵਾਨ ਆਏ ਜਿਨ੍ਹਾਂ ਵਲੋਂ 2 ਫਾਇਰ ਕੀਤੇ ਅਤੇ ਮੌਕੇ ਤੋਂ ਫਰਾਰ ਹੋ ਗਏ ਜਿਨ੍ਹਾਂ ਵਿਚੋਂ ਇਕ ਗੋਲੀ ਪਰਮਜੀਤ ਦੀ ਲੱਤ ਵਿਚ ਲੱਗ ਗਈ ਜਿਸ ਕਾਰਨ ਉਹ ਜਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਿਲ ਕਰਵਾਇਆ ਗਿਆ ਘਟਨਾ ਦੀ ਸੂਚਨਾ ਮਿਲਦੇ ਸਾਰ ਐੱਸ ਪੀ ਫਗਵਾੜਾ ਰੁਪਿੰਦਰ ਕੌਰ ਭੱਟੀ ਸਮੇਤ ਪੁਲਿਸ ਪਾਰਟੀ ਮੌਕੇ ਤੇ ਪੁੱਜੇ ਅਤੇ ਜਾਣਕਾਰੀ ਹਾਸਿਲ ਕੀਤੀ ਐੱਸ ਪੀ ਫਗਵਾੜਾ ਨੇ ਦਸਿਆ ਕਿ ਪੁਲਿਸ ਵਲੋਂ ਸੀ ਸੀ ਟੀ ਵੀ ਫੁੱਟੇਜ਼ ਚੈੱਕ ਕੀਤੇ ਜਾ ਹਨ ਅਤੇ ਪੀੜਤ ਦੇ ਬਿਆਨਾਂ ਦੇ ਅਧਾਰ ਤੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਅਮਲ ਚ ਲਿਆਂਦੀ ਜਾ ਰਹੀ ਹੈ

Leave a Reply

Your email address will not be published. Required fields are marked *