ਫਗਵਾੜਾ ।।ਲਾਇਨਜ਼ ਇੰਟਰਨੈਸ਼ਨਲ 321-ਡੀ ਵਲੋਂ ਜਲਦੀ ਹੀ ਦੁਨੀਆ ਨੂੰ ਸ਼ਾਂਤੀ ਦਾ ਸੰਦੇਸ਼ ਦੇਣ ਦੇ ਮਨੋਰਥ ਨਾਲ ਸਕੂਲੀ ਵਿਦਿਆਰਥੀਆਂ ਲਈ ਪੀਸ ਪੋਸਟਰ ਮੁਕਾਬਲੇ ਕਰਵਾਏ ਜਾਣਗੇ। ਇਹ ਜਾਣਕਾਰੀ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਪੀਸ ਪੋਸਟਰ) ਲਾਇਨ ਗੁਰਦੀਪ ਸਿੰਘ ਕੰਗ ਐਮ.ਜੇ.ਐਫ. ਨੇ ਅੱਜ ਇੱਥੇ ਗੱਲਬਾਤ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦੁਨੀਆ ਭਰ ਦੇ ਕਈ ਦੇਸ਼ਾਂ ਵਿੱਚ ਆਪਸੀ ਤਣਾਅ ਵਧ ਰਿਹਾ ਹੈ। ਰੂਸ ਅਤੇ ਯੂਕਰੇਨ ਵਿਚਕਾਰ ਜੰਗ ਜਾਰੀ ਹੈ। ਇਜ਼ਰਾਈਲ ਅਤੇ ਈਰਾਨ ਵਿਚਕਾਰ ਵੀ ਤਨਾਅ ਜਾਰੀ ਹੈ। ਭਾਰਤ ਨੇ ਹਾਲ ਹੀ ਵਿੱਚ ਪਹਿਲਗਾਮ ਕਤਲੇਆਮ ਦਾ ਸਾਹਮਣਾ ਕੀਤਾ ਹੈ ਅਤੇ ਹੁਣ ਅਮਰੀਕਾ ਰੂਸ ਨੂੰ ਪ੍ਰਮਾਣੂ ਯੁੱਧ ਦੀ ਧਮਕੀ ਦੇ ਰਿਹਾ ਹੈ। ਇਸ ਸਭ ਦੇ ਮੱਦੇਨਜ਼ਰ, ਲਾਇਨਜ਼ ਇੰਟਰਨੈਸ਼ਨਲ 321-ਡੀ ਦੁਨੀਆ ਵਿੱਚ ਸ਼ਾਂਤੀ ਦਾ ਸੰਦੇਸ਼ ਫੈਲਾਉਣ ਲਈ ਸਕੂਲੀ ਵਿਦਿਆਰਥੀਆਂ ਦੇ ਪੀਸ ਪੋਸਟਰ ਮੇਕਿੰਗ ਮੁਕਾਬਲੇ ਕਰਵਾਉਣ ਦੀ ਯੋਜਨਾ ’ਤੇ ਵਿਚਾਰ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਘਰ ਤੋਂ ਦੇਸ਼ ਤੱਕ ਭਵਿੱਖ ਦੀ ਵਾਗਡੋਰ ਬੱਚਿਆਂ ਦੇ ਹੱਥਾਂ ਵਿੱਚ ਜਾਂਦੀ ਹੈ। ਇਸ ਲਈ ਵਿਦਿਆਰਥੀ ਜੀਵਨ ਤੋਂ ਹੀ ਉਨ੍ਹਾਂ ਨੂੰ ਹਿੰਸਾ ਅਤੇ ਅਹਿੰਸਾ, ਸ਼ਾਂਤੀ ਅਤੇ ਯੁੱਧ ਦੇ ਚੰਗੇ ਅਤੇ ਮਾੜੇ ਨਤੀਜਿਆਂ ਬਾਰੇ ਗਿਆਨ ਦੇਣਾ ਜਰੂਰੀ ਹੈ। ਇਸ ਦੌਰਾਨ ਲਾਇਨ ਸੁਦੀਪ ਗਰਗ ਜੀ.ਐਮ.ਟੀ. ਕੋਆਰਡੀਨੇਟਰ ਐਮ.ਡੀ. 321 ਨੇ ਦੱਸਿਆ ਕਿ ਲਾਇਨਜ਼ ਇੰਟਰਨੈਸ਼ਨਲ ਜਿੱਥੇ ਸਮਾਜ ਸੇਵਾ ਵਿੱਚ ਮੋਹਰੀ ਭੂਮਿਕਾ ਨਿਭਾਉਂਦੀ ਹੈ, ਉੱਥੇ ਅੰਤਰਰਾਸ਼ਟਰੀ ਸ਼ਾਂਤੀ ਦਾ ਸੰਦੇਸ਼ ਦੇਣ ਲਈ ਸਮੇਂ-ਸਮੇਂ ’ਤੇ ਪ੍ਰਭਾਵਸ਼ਾਲੀ ਪ੍ਰੋਜੈਕਟ ਵੀ ਕੀਤੇ ਜਾਂਦੇ ਹਨ। ਇਸ ਮੌਕੇ ਸਾਬਕਾ ਡਿਸਟ੍ਰਿਕਟ ਗਵਰਨਰ ਲਾਇਨ ਰਾਜੀਵ ਕੁਕਰੇਜਾ ਅਤੇ ਰੀਜਨ ਚੇਅਰਮੈਨ ਲਾਇਨ ਸੰਜੀਵ ਸੂਰੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।

ਦੁਨੀਆ ਨੂੰ ਸ਼ਾਂਤੀ ਦਾ ਸੰਦੇਸ਼ ਦੇਣ ਲਈ ਕਰਵਾਏ ਜਾਣਗੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ : ਲਾਇਨ ਗੁਰਦੀਪ ਸਿੰਘ ਕੰਗ।। ਵਿਨੋਦ ਸ਼ਰਮਾ ਦੀ ਰਿਪੋਰਟ
Visits:150 Total: 119505