( ਫਗਵਾੜਾ।।। ਵਿਨੋਦ ਸ਼ਰਮਾ।।,ਸਥਾਨਕ ਰਾਮਗੜ੍ਹੀਆ ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਿਖੇ ਬੰਦਾ ਸਿੰਘ ਬਹਾਦੁਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਸ ਵਿੱਚ ਡਾ. ਧਰਮਜੀਤ ਸਿੰਘ ਵਾਇਸ ਚਾਂਸਲਰ (ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ) ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਬੰਦਾ ਸਿੰਘ ਬਹਾਦੁਰ ਦੇ ਜੀਵਨ ਤੇ ਰੌਸ਼ਨੀ ਪਾਉਂਦਿਆਂ ਬਚਪਨ ਤੋਂ ਲੈ ਕੇ ਸ਼ਾਸਕ ਦੇ ਤੌਰ ਤੱਕ ਉਨ੍ਹਾਂ ਦੇ ਸ਼ਖ਼ਸੀ ਗੁਣਾਂ ਉੱਪਰ ਚਾਨਣਾ ਪਾਇਆ। ਉਨ੍ਹਾਂ ਨੇ ਇਤਿਹਾਸਕ ਦਸਤਾਵੇਜ਼ਾਂ ਦੀਆਂ ਉਦਾਹਰਨਾਂ ਦੇ ਕੇ ਬੰਦਾ ਸਿੰਘ ਬਹਾਦੁਰ ਦੀ ਸ਼ਖ਼ਸੀਅਤ ਨੂੰ ਇਤਿਹਾਸਕਾਰਾਂ ਦੇ ਨਜ਼ਰੀਏ ਤੋਂ ਵੇਖਣ ਦਾ ਉਪਰਾਲਾ ਕੀਤਾ। ਇਸ ਸਮਾਰੋਹ ਦੌਰਾਨ ਕਾਲਜ ਦੇ ਸਾਬਕਾ ਪ੍ਰਿੰਸੀਪਲ ਡਾ. ਪਰਸ਼ੋਤਮ ਸਿੰਘ ਤਿਆਗੀ, ਕਾਲਜ ਦੇ ਪੰਜਾਬੀ ਵਿਭਾਗ ਦੇ ਪ੍ਰੋਫੈਸਰ (ਸਾਬਕਾ) ਅਵਤਾਰ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਵੀ ਕੀਤੀ ਤੇ ਉਪਰੋਕਤ ਵਿਸ਼ੇ ਸੰਬੰਧੀ ਆਪਣੇ ਵਿਚਾਰ ਵੀ ਪ੍ਰਗਟ ਕੀਤੇ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਮਨਜੀਤ ਸਿੰਘ ਨੇ ਆਏ ਹੋਏ ਮੁੱਖ ਮਹਿਮਾਨ ਤੇ ਹੋਰਨਾਂ ਮਹਿਮਾਨਾਂ ਦਾ ਦਿਲ ਦੀ ਗਹਿਰਾਈ ਤੋਂ ਧੰਨਵਾਦ ਕੀਤਾ। ਉਨ੍ਹਾਂ ਨੇ ਵਾਇਸ ਚਾਂਸਲਰ ਸਾਹਿਬ ਦਾ ਉਚੇਚੇ ਤੌਰ ਲੈਕਚਰ ਦੇਣ ਲਈ ਆਉਣ ਤੇ ਧੰਨਵਾਦ ਕੀਤਾ। ਉਹਨਾਂ ਨੇ ਕਿਹਾ ਇਸ ਲੈਕਚਰ ਨਾਲ ਚੰਗਾ ਪੜਨ ਸੁਣਨ ਅਤੇ ਜਾਨਣ ਦੀ ਉਤਸੁਕਤਾ ਵਧੀ ਹੈ। ਆਰ ਈ ਸੀ ਦੇ ਪ੍ਰਧਾਨ ਮੈਡਮ ਮਨਪ੍ਰੀਤ ਕੌਰ ਭੋਗਲ ਜੀ ਨੇ ਕਾਲਜ ਵਿਚ ਇਸ ਤਰਾਂ ਦੇ ਵਿੱਦਿਅਕ ਪ੍ਰੋਗਰਾਮ ਕਰਵਾਉਣ ਦੀ ਸ਼ਲਾਘਾ ਕੀਤੀ ਅਤੇ ਅੱਗੇ ਤੋਂ ਜਾਰੀ ਰੱਖਣ ਦੀ ਤਾਕੀਦ ਵੀ ਕੀਤੀ। ਡਾ. ਜਸਕਰਨ ਨੇ ਵਿਦਿਆਰਥੀਆਂ ਨੂੰ ਵਿਚਾਰ-ਚਰਚਾ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਇਸ ਲੈਕਚਰ ਤੋਂ ਸੇਧ ਲੈ ਕੇ ਹੋਰ ਪੜ੍ਹਨ ਅਤੇ ਚਿੰਤਨ ਦੀ ਤਾਕੀਦ ਕੀਤੀ ਤਾਂ ਜੋ ਸਮਾਜ ਦੀ ਬਿਹਤਰੀ ਲਈ ਉਹ ਵੀ ਆਪਣਾ ਯੋਗਦਾਨ ਪਾ ਸਕਣ। ਇਸ ਮੌਕੇ ਕਾਲਜ ਸਟਾਫ਼ ਵਿੱਚੋਂ ਪ੍ਰੋ. ਰਾਜਵਿੰਦਰ ਕੌਰ (ਕਮਿਸਟਰੀ ਵਿਭਾਗ), ਡਾ. ਵੰਦਨਾ ਬਾਂਸਲ, ਪ੍ਰੋ. ਰਾਜਕੁਮਾਰ,ਪ੍ਰੋ.ਤਜਿੰਦਰ ਸਿੰਘ ਪ੍ਰੋ.ਹਰੀਸ਼ ਕੁਮਾਰ, ਪ੍ਰੋ. ਸੁਨੀਤਾ ਦੇਵੀ, ਪ੍ਰੋ.ਕੁਲਵੀਰ ਕੌਰ, ਡਾ. ਜਸਕਰਨ ਸਿੰਘ, ਪ੍ਰੋ.ਰਾਜਵਿੰਦਰ ਕੌਰ (ਬਾਟਨੀ) , ਪ੍ਰੋ. ਤਜਿੰਦਰ ਕੌਰ, ਪ੍ਰੋ.ਪੂਜਾ ਰਾਣੀ, ਸ੍ਰੀ ਦੀਪ ਲਾਲ ਆਦਿ ਸ਼ਾਮਿਲ ਸਨ।