ਫਗਵਾੜਾ ।।ਹਿਊਮਨ ਰਾਈਟਸ ਕੌਂਸਲ (ਇੰਡੀਆ) ਦੇ ਸੂਬਾ ਸਕੱਤਰ ਅਤੇ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਪੀਸ ਪੋਸਟਰ) ਲਾਇਨ ਗੁਰਦੀਪ ਸਿੰਘ ਕੰਗ ਐਮਜੇਐਫ ਨੇ ਇੱਕ ਲੋੜਵੰਦ ਪਰਿਵਾਰ ਨੂੰ ਧੀ ਦੇ ਵਿਆਹ ਮੌਕੇ ਗਰਮ ਕੰਬਲ, ਸੂਟ, ਹੋਰ ਘਰੇਲੂ ਸਮਾਨ ਅਤੇ ਮਠਿਆਈਆਂ ਭੇਟ ਕੀਤੀਆਂ। ਉਨ੍ਹਾਂ ਪਰਿਵਾਰ ਨੂੰ ਸ਼ੁੱਭ ਇੱਛਾਵਾਂ ਦੇ ਨਾਲ ਸ਼ਗੁਨ ਵਜੋਂ ਵਿੱਤੀ ਸਹਾਇਤਾ ਵੀ ਦਿੱਤੀ। ਲਾਇਨ ਗੁਰਦੀਪ ਸਿੰਘ ਕੰਗ ਨੇ ਕਿਹਾ ਕਿ ਉਹ ਸਮਾਜ ਵਿੱਚ ਲੋੜਵੰਦਾਂ ਦੀ ਮਦਦ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਦੇ ਹਨ। ਪਰਮਾਤਮਾ ਦੁਆਰਾ ਦਿੱਤੀ ਗਈ ਸਮਰੱਥਾ ਅਨੁਸਾਰ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹਾਂ ਵਿੱਚ ਸਹਿਯੋਗ ਕਰਨਾ ਉਹ ਆਪਣੀ ਨੈਤਿਕ ਜਿੰਮੇਵਾਰੀ ਸਮਝਦੇ ਹਨ। ਉਹਨਾਂ ਦੱਸਿਆ ਕਿ ਪਿੰਡ ਕੁਲਥਮ ਦੇ ਇਸ ਪਰਿਵਾਰ ਵਿੱਤੀ ਸਥਿਤੀ ਕਮਜੋਰ ਹੈ। ਜਿਸ ਬਾਰੇ ਪਤਾ ਲੱਗਣ ’ਤੇ ਉਨ੍ਹਾਂ ਨੇ ਐਨ.ਆਰ.ਆਈ. ਗੁਰਿੰਦਰ ਸਿੰਘ ਕੰਗ ਅਤੇ ਲਾਇਨ ਸੰਜੀਵ ਸੂਰੀ ਦੇ ਸਹਿਯੋਗ ਨਾਲ ਪਰਿਵਾਰ ਦੀ ਮਦਦ ਕਰਨ ਦਾ ਇਹ ਉਪਰਾਲਾ ਕੀਤਾ। ਇਸ ਦੌਰਾਨ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਲਾਇਨ ਗੁਰਦੀਪ ਸਿੰਘ ਕੰਗ, ਉਹਨਾਂ ਦੇ ਐਨ.ਆਰ.ਆਈ. ਭਰਾ ਗੁਰਿੰਦਰ ਸਿੰਘ ਕੰਗ ਅਤੇ ਲਾਇਨ ਸੰਜੀਵ ਸੂਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਹਾਇਤਾ ਉਨ੍ਹਾਂ ਦੇ ਪਰਿਵਾਰ ਲਈ ਬਹੁਤ ਵੱਡੀ ਰਾਹਤ ਹੈ। ਲਾਇਨ ਕੰਗ ਦੇ ਨਾਲ ਮੌਜੂਦ ਰਹੇ ਰੀਜਨ ਚੇਅਰਮੈਨ ਲਾਇਨ ਸੰਜੀਵ ਸੂਰੀ, ਡਿਸਟ੍ਰਿਕਟ ਚੇਅਰਮੈਨ ਲਾਇਨ ਹਰਮੇਸ਼ ਲਾਲ ਕੁਲਥਮ, ਮੋਹਨ ਲਾਲ ਕੁਲਥਮ, ਸੁਰਜੀਤ ਸਿੰਘ ਕੰਗ ਅਤੇ ਲਾਲੀ ਕੁਲਥਮ ਨੇ ਵੀ ਪਰਿਵਾਰ ਨੂੰ ਉਨ੍ਹਾਂ ਦੀ ਧੀ ਦੇ ਵਿਆਹ ਲਈ ਸ਼ੁੱਭ ਇੱਛਾਵਾਂ ਦਿੰਦੇ ਹੋਏ ਕਿਹਾ ਕਿ ਧੀਆਂ ਸਭ ਦੀਆਂ ਸਾਂਝੀਆਂ ਹੁੰਦੀਆਂ ਹਨ। ਇਸ ਲਈ ਲੋੜਵੰਦ ਧੀਆਂ ਦੇ ਵਿਆਹ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਾ ਇੱਕ ਸਮਾਜਿਕ ਜਿੰਮੇਵਾਰੀ ਹੈ। ਉਹਨਾਂ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਵੀ ਲਾਇਨ ਗੁਰਦੀਪ ਸਿੰਘ ਕੰਗ ਦੇ ਨਾਲ ਅਜਿਹੇ ਪ੍ਰੋਜੈਕਟ ਜਾਰੀ ਰੱਖਣਗੇ। ਇਸ ਮੌਕੇ ਪਿੰਡ ਦੇ ਪਤਵੰਤੇ ਵੀ ਹਾਜਰ ਸਨ।