ਸ੍ਰੋਮਣੀ ਅਕਾਲੀ ਦਲ ਹਲਕਾ ਫਗਵਾੜਾ ਦੇ ਸ਼ਹਿਰੀ ਇੰਚਾਰਜ ਸ. ਰਣਜੀਤ ਸਿੰਘ ਖੁਰਾਣਾ ਨੇ ਚੰਡੀਗੜ੍ਹ ਵਿਖੇ ਸੁਖਬੀਰ ਬਾਦਲ ਨਾਲ਼ ਮੁਲਾਕਾਤ ਕੀਤੀ।। ਫਗਵਾੜਾ ਐਕਸਪ੍ਰੈਸ ਨਿਊਜ਼ ਵਿਨੋਦ ਸ਼ਰਮਾ

पंजाब
Spread the love
Visits:20 Total: 292456

ਫਗਵਾੜਾ ਐਕਸਪ੍ਰੈਸ ਨਿਊਜ਼ ਵਿਨੋਦ ਸ਼ਰਮਾ

ਸ੍ਰੋਮਣੀ ਅਕਾਲੀ ਦਲ ਹਲਕਾ ਫਗਵਾੜਾ ਦੇ ਸ਼ਹਿਰੀ ਇੰਚਾਰਜ ਸ. ਰਣਜੀਤ ਸਿੰਘ ਖੁਰਾਣਾ ਸਾਬਕਾ ਡਿਪਟੀ ਮੇਅਰ ਫਗਵਾੜਾ ਨੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਚੰਡੀਗੜ ਵਿਖੇ ਬਾਦਲ  ਸਾਹਿਬ ਦੇ ਘਰ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਹਨਾਂ ਨੇ ਉਦਯੋਗ ਅਤੇ ਵਪਾਰ ਵਿੰਗ ਦੀ ਕੋਰ ਕਮੇਟੀ ਦਾ ਮੈਂਬਰ ਨਾਮਜਦ ਕਰਨ ਲਈ ਸ. ਸੁਖਬੀਰ ਸਿੰਘ ਬਾਦਲ ਦਾ ਤਹਿ ਦਿਲੋਂ ਧੰਨਵਾਦ ਕੀਤਾ। ਮੁਲਾਕਾਤ ਦੌਰਾਨ ਸ. ਖੁਰਾਣਾ ਨੇ ਉਦਯੋਗਪਤੀਆਂ ਅਤੇ ਵਪਾਰੀਆਂ ਨੂੰ ਆ ਰਹੀਆ ਦਰਪੇਸ਼ ਮੁਸ਼ਕਲਾਂ ਬਾਰੇ ਵੀ ਸ. ਸੁਖਬੀਰ ਸਿੰਘ ਬਾਦਲ ਨੂੰ ਜਾਣੂ ਕਰਵਾਇਆ ਅਤੇ ਢੁਕਵੇਂ ਹਲ ਕਰਵਾਉਣ ਦੀ ਅਪੀਲ ਕੀਤੀ। ਮੁਲਾਕਾਤ ਸਬੰਧੀ ਜਾਣਕਾਰੀ ਦਿੰਦੇ ਹੋਏ ਸ. ਖੁਰਾਣਾ ਨੇ ਦੱਸਿਆ ਕਿ ਸ. ਬਾਦਲ ਨੇ ਉਹਨਾਂ ਵਲੋਂ ਦੱਸੀਆਂ ਮੁਸ਼ਕਿਲਾਂ ਨੂੰ ਬੜੇ ਧਿਆਨ ਨਾਲ ਸੁਣਦਿਆਂ ਹਰ ਸਮੱਸਿਆ ਦਾ ਢੁਕਵਾਂ ਹਲ ਕਰਵਾਉਣ ਦਾ ਨਾ ਸਿਰਫ ਭਰੋਸਾ ਦਿੱਤਾ ਹੈ ਬਲਕਿ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਸਰਕਾਰਾਂ ਨੇ ਹਮੇਸ਼ਾ ਉਦਯੋਗ ਤੇ ਵਪਾਰ ਨੂੰ ਪ੍ਰਫੁੱਲਤ ਕਰਨ ਅਤੇ ਉਦਯੋਗਪਤੀਆਂ ਤੇ ਵਪਾਰੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ ‘ਤੇ ਦੂਰ ਕਰਨ ਦਾ ਹਰ ਸੰਭਵ ਯਤਨ ਕੀਤਾ ਹੈ। ਪੰਜਾਬ ਦੀ ਬਦਕਿਸਮਤੀ ਇਹ ਹੈ ਕਿ ਇਸ ਸਮੇਂ ਜੋ ਸਰਕਾਰ ਪੰਜਾਬ ਦੀ ਸੱਤਾ ‘ਤੇ ਕਾਬਿਜ ਹੈ, ਉਹ ਉਦਯੋਗ ਤੇ ਵਪਾਰ ਨੂੰ ਲੈ ਕੇ ਬਿਲਕੁਲ ਵੀ ਗੰਭੀਰ ਨਹੀਂ ਹੈ। ਜਿਸ ਕਰਕੇ ਪੰਜਾਬ ਦੀ ਆਰਥਕਤਾ  ਨੂੰ ਵੱਡਾ ਨੁਕਸਾਨ ਪਹੁੰਚ ਰਿਹਾ ਹੈ। ਸ. ਖੁਰਾਣਾ ਦੇ ਅਨੁਸਾਰ ਸ. ਸੁਖਬੀਰ ਸਿੰਘ ਬਾਦਲ ਨੇ ਭਰੋਸਾ ਦਿੱਤਾ ਹੈ ਕਿ ਅਗਲੀਆਂ ਵਿਧਾਨਸਭਾ ਚੋਣਾਂ ਤੋਂ ਬਾਅਦ ਜਦੋਂ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣੇਗੀ ਤਾਂ ਸਮਾਲ ਇੰਡਸਟਰੀ ਨੂੰ ਅੱਗੇ ਵਧਾਉਣ ਲਈ ਕਾਰਗਰ ਨੀਤੀਆਂ ਹੀ ਲਾਗੂ ਨਹੀਂ ਕੀਤੀਆਂ ਜਾਣਗੀਆਂ ਸਗੋਂ ਉਦਯੋਗਪਤੀਆਂ ਤੇ ਵਪਾਰੀਆਂ ਨੂੰ ਸਿੰਗਲ ਵਿੰਡੋ ਸਿਸਟਮ ਦੀ ਸਹੂਲਤ ਵੀ ਪਹਿਲ ਦੇ ਅਧਾਰ ‘ਤੇ ਦਿੱਤੀ ਜਾਵੇਗੀ। ਉਹਨਾਂ ਨੇ ਪੰਜਾਬ ਸਰਕਾਰ ਤੋਂ ਵੀ ਪੁਰਜੋਰ ਮੰਗ ਕੀਤੀ ਕਿ ਸਮਾਲ ਇੰਡਸਟਰੀ ਨਾਲ ਜੁੜੇ ਮਸਲਿਆਂ ਨੂੰ ਤੁਰੰਤ ਹਲ ਕੀਤਾ ਜਾਵੇ ਅਤੇ 8 ਮਾਰਚ ਨੂੰ ਪੇਸ਼ ਕੀਤੇ ਜਾ ਰਹੇ ਪੰਜਾਬ ਦੇ ਸਲਾਨਾ ਬਜਟ ਦੌਰਾਨ ਸਮਾਲ ਇੰਡਸਟਰੀ ਨੂੰ ਹੋਰ ਪ੍ਰਫੁੱਲਤ ਕਰਨ ਲਈ ਵਿਸ਼ੇਸ਼ ਰਾਹਤ ਪੈਕੇਜ ਦਾ ਐਲਾਨ ਕੀਤਾ ਜਾਵੇ।ਸ੍ਰੋਮਣੀ ਅਕਾਲੀ ਦਲ ਹਲਕਾ ਫਗਵਾੜਾ ਦੇ ਸ਼ਹਿਰੀ ਇੰਚਾਰਜ ਸ. ਰਣਜੀਤ ਸਿੰਘ ਖੁਰਾਣਾ ਸਾਬਕਾ ਡਿਪਟੀ ਮੇਅਰ ਫਗਵਾੜਾ ਨੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਚੰਡੀਗੜ ਵਿਖੇ ਬਾਦਲ ਸਾਹਿਬ ਦੇ ਘਰ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਹਨਾਂ ਨੇ ਉਦਯੋਗ ਅਤੇ ਵਪਾਰ ਵਿੰਗ ਦੀ ਕੋਰ ਕਮੇਟੀ ਦਾ ਮੈਂਬਰ ਨਾਮਜਦ ਕਰਨ ਲਈ ਸ. ਸੁਖਬੀਰ ਸਿੰਘ ਬਾਦਲ ਦਾ ਤਹਿ ਦਿਲੋਂ ਧੰਨਵਾਦ ਕੀਤਾ। ਮੁਲਾਕਾਤ ਦੌਰਾਨ ਸ. ਖੁਰਾਣਾ ਨੇ ਉਦਯੋਗਪਤੀਆਂ ਅਤੇ ਵਪਾਰੀਆਂ ਨੂੰ ਆ ਰਹੀਆ ਦਰਪੇਸ਼ ਮੁਸ਼ਕਲਾਂ ਬਾਰੇ ਵੀ ਸ. ਸੁਖਬੀਰ ਸਿੰਘ ਬਾਦਲ ਨੂੰ ਜਾਣੂ ਕਰਵਾਇਆ ਅਤੇ ਢੁਕਵੇਂ ਹਲ ਕਰਵਾਉਣ ਦੀ ਅਪੀਲ ਕੀਤੀ। ਮੁਲਾਕਾਤ ਸਬੰਧੀ ਜਾਣਕਾਰੀ ਦਿੰਦੇ ਹੋਏ ਸ. ਖੁਰਾਣਾ ਨੇ ਦੱਸਿਆ ਕਿ ਸ. ਬਾਦਲ ਨੇ ਉਹਨਾਂ ਵਲੋਂ ਦੱਸੀਆਂ ਮੁਸ਼ਕਿਲਾਂ ਨੂੰ ਬੜੇ ਧਿਆਨ ਨਾਲ ਸੁਣਦਿਆਂ ਹਰ ਸਮੱਸਿਆ ਦਾ ਢੁਕਵਾਂ ਹਲ ਕਰਵਾਉਣ ਦਾ ਨਾ ਸਿਰਫ ਭਰੋਸਾ ਦਿੱਤਾ ਹੈ ਬਲਕਿ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਸਰਕਾਰਾਂ ਨੇ ਹਮੇਸ਼ਾ ਉਦਯੋਗ ਤੇ ਵਪਾਰ ਨੂੰ ਪ੍ਰਫੁੱਲਤ ਕਰਨ ਅਤੇ ਉਦਯੋਗਪਤੀਆਂ ਤੇ ਵਪਾਰੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ ‘ਤੇ ਦੂਰ ਕਰਨ ਦਾ ਹਰ ਸੰਭਵ ਯਤਨ ਕੀਤਾ ਹੈ। ਪੰਜਾਬ ਦੀ ਬਦਕਿਸਮਤੀ ਇਹ ਹੈ ਕਿ ਇਸ ਸਮੇਂ ਜੋ ਸਰਕਾਰ ਪੰਜਾਬ ਦੀ ਸੱਤਾ ‘ਤੇ ਕਾਬਿਜ ਹੈ, ਉਹ ਉਦਯੋਗ ਤੇ ਵਪਾਰ ਨੂੰ ਲੈ ਕੇ ਬਿਲਕੁਲ ਵੀ ਗੰਭੀਰ ਨਹੀਂ ਹੈ। ਜਿਸ ਕਰਕੇ ਪੰਜਾਬ ਦੀ ਆਰਥਕਤਾ ਨੂੰ ਵੱਡਾ ਨੁਕਸਾਨ ਪਹੁੰਚ ਰਿਹਾ ਹੈ। ਸ. ਖੁਰਾਣਾ ਦੇ ਅਨੁਸਾਰ ਸ. ਸੁਖਬੀਰ ਸਿੰਘ ਬਾਦਲ ਨੇ ਭਰੋਸਾ ਦਿੱਤਾ ਹੈ ਕਿ ਅਗਲੀਆਂ ਵਿਧਾਨਸਭਾ ਚੋਣਾਂ ਤੋਂ ਬਾਅਦ ਜਦੋਂ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣੇਗੀ ਤਾਂ ਸਮਾਲ ਇੰਡਸਟਰੀ ਨੂੰ ਅੱਗੇ ਵਧਾਉਣ ਲਈ ਕਾਰਗਰ ਨੀਤੀਆਂ ਹੀ ਲਾਗੂ ਨਹੀਂ ਕੀਤੀਆਂ ਜਾਣਗੀਆਂ ਸਗੋਂ ਉਦਯੋਗਪਤੀਆਂ ਤੇ ਵਪਾਰੀਆਂ ਨੂੰ ਸਿੰਗਲ ਵਿੰਡੋ ਸਿਸਟਮ ਦੀ ਸਹੂਲਤ ਵੀ ਪਹਿਲ ਦੇ ਅਧਾਰ ‘ਤੇ ਦਿੱਤੀ ਜਾਵੇਗੀ। ਉਹਨਾਂ ਨੇ ਪੰਜਾਬ ਸਰਕਾਰ ਤੋਂ ਵੀ ਪੁਰਜੋਰ ਮੰਗ ਕੀਤੀ ਕਿ ਸਮਾਲ ਇੰਡਸਟਰੀ ਨਾਲ ਜੁੜੇ ਮਸਲਿਆਂ ਨੂੰ ਤੁਰੰਤ ਹਲ ਕੀਤਾ ਜਾਵੇ ਅਤੇ 8 ਮਾਰਚ ਨੂੰ ਪੇਸ਼ ਕੀਤੇ ਜਾ ਰਹੇ ਪੰਜਾਬ ਦੇ ਸਲਾਨਾ ਬਜਟ ਦੌਰਾਨ ਸਮਾਲ ਇੰਡਸਟਰੀ ਨੂੰ ਹੋਰ ਪ੍ਰਫੁੱਲਤ ਕਰਨ ਲਈ ਵਿਸ਼ੇਸ਼ ਰਾਹਤ ਪੈਕੇਜ ਦਾ ਐਲਾਨ ਕੀਤਾ ਜਾਵੇ।

Leave a Reply

Your email address will not be published. Required fields are marked *