ਉੜੀਸਾ ਰੇਲ ਹਾਦਸੇ ਬਾਰੇ ਵਿਰੋਧੀ ਧਿਰਾਂ ਦੇ ਆਗੂਆਂ ਵਲੋਂ ਕੀਤੀ ਜਾ ਰਹੀ ਸਿਆਸਤ ਨਿੰਦਣਯੋਗ : ਲੱਕੀ ਸਰਵਟਾ* *ਰੇਲ ਮੰਤਰੀ ਦਾ ਅਸਤੀਫਾ ਮੰਗਣਾ ਜਾਇਜ ਨਹੀਂ : ਇੰਦੂ ਸਰਵਟਾ*…. Phagwara express news Report Kamal Noor

फगवाड़ा
Spread the love
Visits:82 Total: 45158

 

ਫਗਵਾੜਾ 6 ਜੂਨ (ਕਮਲ ਨੂਰ ) ਉੜੀਸਾ ਦੇ ਬਾਲਾਸੋਰ ‘ਚ ਵਾਪਰੇ ਭਿਆਨਕ ਰੇਲ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਐਸ.ਸੀ ਸੈੱਲ ਜ਼ਿਲ੍ਹਾ ਕਪੂਰਥਲਾ ਦੇ ਮੀਤ ਪ੍ਰਧਾਨ ਲੱਕੀ ਸਰਵਟਾ ਨੇ ਹਾਦਸੇ ਦਾ ਸ਼ਿਕਾਰ ਹੋਏ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਜ਼ਖਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਸ ਹਾਦਸੇ ਦੀ ਸੀ.ਬੀ.ਆਈ ਜਾਂਚ ਕਰਵਾਉਣ ਦੀ ਗੱਲ ਕਹੀ ਗਈ ਹੈ, ਜੋ ਕਿ ਬਿਲਕੁੱਲ ਸਹੀ ਹੈ ਕਿਉਂਕਿ ਇਹ ਘਟਨਾ ਕਈ ਸਵਾਲ ਖੜ੍ਹੇ ਕਰਦੀ ਹੈ, ਜਿਹਨਾਂ ਦਾ ਜਵਾਬ ਜਾਣਨ ਲਈ ਡੂੰਘਾਈ ਨਾਲ ਜਾਂਚ ਹੋਣੀ ਬਹੁਤ ਜ਼ਰੂਰੀ ਹੈ। ਵਿਰੋਧੀ ਧਿਰਾਂ ਦੇ ਕਈ ਆਗੂਆਂ ਵੱਲੋਂ ਇਸ ਹਾਦਸੇ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਣ ਦੇ ਸਵਾਲ ’ਤੇ ਭਾਜਪਾ ਆਗੂ ਨੇ ਕਿਹਾ ਕਿ ਇਸ ਹਾਦਸੇ ’ਚ 275 ਲੋਕਾਂ ਦੀ ਅਕਾਲ ਮੌਤ ਹੋਈ ਹੈ। ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਖਿਲਾਫ ਜ਼ਹਿਰ ਉਗਲਣ ਵਾਲੇ ਵਿਰੋਧੀ ਆਗੂਆਂ ਦੀ ਨੈਤਿਕਤਾ ਦਾ ਪੱਧਰ ਇੰਨਾ ਹੇਠਾਂ ਡਿੱਗ ਗਿਆ ਹੈ ਕਿ ਲਾਸ਼ਾਂ ਦੇ ਢੇਰ ’ਤੇ ਵੀ ਸਿਆਸਤ ਕੀਤੀ ਜਾ ਰਹੀ ਹੈ। ਜਿਸ ਨੂੰ ਬਿਲਕੁਲ ਵੀ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ ਦੇ ਨਾਲ ਮੌਜੂਦ ਸਮਾਜ ਸੇਵਿਕਾ ਇੰਦੂ ਸਰਵਟਾ ਨੇ ਵੀ ਮਿ੍ਰਤਕਾ ਪ੍ਰਤੀ ਸੰਵੇਦਨਾ ਅਤੇ ਜਖਮੀਆਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕੁਝ ਲੋਕ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਦੇ ਅਸਤੀਫੇ ਦੀ ਮੰਗ ਕਰ ਰਹੇ ਹਨ, ਜੋ ਕਿ ਸਸਤੀ ਸ਼ੋਹਰਤ ਹਾਸਲ ਕਰਨ ਲਈ ਕੀਤੀ ਜਾ ਰਹੀ ਬਿਆਨਬਾਜ਼ੀ ਤੋਂ ਸਿਵਾਏ ਕੁਝ ਨਹੀਂ ਹੈ। ਰੇਲਵੇ ਮੰਤਰੀ ਲਗਾਤਾਰ ਮੌਕੇ ’ਤੇ ਸਰਗਰਮ ਹਨ ਅਤੇ ਇਸ ਹਾਦਸੇ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਗੱਲ ਕਹੀ ਹੈ। ਕੇਂਦਰ ਸਰਕਾਰ ਵੱਲੋਂ ਮ੍ਰਿਤਕਾਂ ਅਤੇ ਜ਼ਖ਼ਮੀਆਂ ਨੂੰ ਤੁਰੰਤ ਢੁਕਵੇਂ ਮੁਆਵਜ਼ੇ ਦਾ ਐਲਾਨ ਵੀ ਕੀਤਾ ਗਿਆ, ਜੋ ਕਿ ਤਸੱਲੀ ਵਾਲੀ ਗੱਲ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਕੇਂਦਰ ਸਰਕਾਰ ਅਜਿਹੇ ਹਾਦਸਿਆਂ ਨੂੰ ਮੁੜ ਵਾਪਰਨ ਤੋਂ ਰੋਕਣ ਲਈ ਯਕੀਨੀ ਤੌਰ ’ਤੇ ਪ੍ਰਭਾਵੀ ਕਦਮ ਚੁੱਕੇਗ

Leave a Reply

Your email address will not be published. Required fields are marked *