ਫਗਵਾੜਾ…..ਪੰਜਵੇਂ ਪਾਤਸ਼ਾਹ ਸ਼ਹੀਦਾਂ ਦੇ ਸਿਰਤਾਜ ਸ਼ਾਂਤੀ ਦੇ ਪੁੰਜ ਸਾਹਿਬ ਸ਼੍ਰੀ ਗੁਰੂ ਅਰਜੁਨ ਦੇਵ ਜੀ ਮਹਾਰਾਜ ਅਤੇ ਸਾਕਾ ਨੀਲਾ ਤਾਰਾ ਦੇ ਸਮੂਹ ਸਿੰਘ ਸ਼ਹੀਦਾਂ ਦੀ ਸਲਾਨਾ ਯਾਦ ਨੂੰ ਸਮਰਪਿਤ ਪਿੰਡ ਅਕਾਲਗੜ੍ਹ ਦੀ ਸਮੂਹ ਸਾਧਸੰਗਤ ਵੱਲੋਂ ਪ੍ਰਵਾਸੀਆਂ ਭਾਰਤੀਆਂ ਅਤੇ ਇਲਾਕੇ ਭਰ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦਾਂ ਸਿੰਘਾਂ ਸਾਹਿਬ ਭੁੱਲਾਰਾਈ ਹੁਸ਼ਿਆਰਪੁਰ ਰੋਡ ਫਗਵਾੜਾ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਛੋਲਿਆਂ ਦੇ ਪ੍ਰਸ਼ਾਦਿ ਦਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਉਣ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕਰਨ ਉਪਰੰਤ ਠੰਡੇ ਮਿੱਠੇ ਜਲ ਦੀ ਛਬੀਲ ਦੀ ਅਰੰਭਤਾ ਕੀਤੀ ਗਈ। ਇਸ ਮੌਕੇ ਸਿੱਖ ਪੰਥ ਦੀ ਮਾਇਨਾਜ ਸ਼ਖ਼ਸੀਅਤ ਜੱਥੇਦਾਰ ਲਾਲ ਸਿੰਘ ਜੀ ਅਕਾਲਗੜ੍ਹ ਨੇ ਇਸ ਮਹਾਨ ਕਾਰਜ ਵਿੱਚ ਯੋਗਦਾਨ ਪਾਉਣ ਲਈ ਜਿੱਥੇ ਸਮੂਹ ਸੰਗਤਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਉੱਥੇ ਹੀ ਉਨ੍ਹਾਂ ਨੇ ਸਮੂਹ ਨੌਜਵਾਨਾਂ ਨੂੰ ਸਿੰਘ ਸ਼ਹੀਦਾਂ ਦੇ ਪਾਏ ਹੋਏ ਪੂਰਨਿਆਂ ਤੇ ਚੱਲਣ ਦੀ ਅਪੀਲ ਕੀਤੀ। ਇਸ ਮੌਕੇ ਗੁਰੂ ਦੇ ਲੰਗਰ ਵੀ ਅਤੁੱਟ ਵਰਤਾਏ ਗਏ ਅਤੇ ਨਾਲ ਲੱਗਦੇ ਪਿੰਡਾਂ ਤੋਂ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰ ਬਾਣੀ ਸੁਣਕੇ ਅਤੇ ਤਨ-ਮਨ-ਧਨ ਨਾਲ ਸੇਵਾਵਾਂ ਨਿਭਾਉਂਦੇ ਹੋਏ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜੱਥੇਦਾਰ ਲਾਲ ਸਿੰਘ ਜੀ ਅਕਾਲਗੜ੍ਹ, ਸਰਪੰਚ ਪ੍ਰੀਤ ਅਕਾਲਗੜ੍ਹ, ਗੁਰਪ੍ਰੀਤ ਸਿੰਘ, ਜੱਸਾ, ਅਮਨਦੀਪ, ਜੀਤਾ, ਕਾਕੂ, ਹਨੀ, ਅਮਰਜੀਤ ਸਿੰਘ, ਤਜਿੰਦਰ ਸਿੰਘ ਫਤਹਿ, ਜਲਵਿੰਦਰ ਸਿੰਘ, ਮੱਖਣ ਲਾਲ, ਜਗਜੀਤ ਸਿੰਘ, ਧਰਮਿੰਦਰ ਸਿੰਘ, ਅਮਨਪ੍ਰੀਤ ਸਿੰਘ, ਗੁਰਜੋਤ ਸਿੰਘ, ਹਰਜਿੰਦਰ ਸਿੰਘ, ਅਮਰਿੰਦਰ ਸਿੰਘ, ਸਤਵਿੰਦਰ ਸਿੰਘ, ਰਜਵਿੰਦਰ ਸਿੰਘ, ਜਸਪ੍ਰੀਤ, ਸਿਮਰਨ ਸਿੰਘ, ਵਿੱਕੀ ਅਕਾਲਗੜ੍ਹ, ਗਗਨਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਜਸਬੀਰ ਆਦਿ ਹਾਜ਼ਰ ਸਨ।

ਪੰਜਵੇਂ ਪਾਤਸ਼ਾਹ ਜੀ ਅਤੇ 84 ਦੇ ਸਮੂਹ ਸਿੰਘ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਲਗਾਈ ਛਬੀਲ… PHAGWARA express news vinod Sharma and kuldeep Singh Noor
Visits:86 Total: 44838