ਹੁਸ਼ਿਆਰਪੁਰ,…(ਹਰਵਿੰਦਰ ਸਿੰਘ ਭੁੰਗਰਨੀ) ਬੀਤੇ ਦਿਨੀਂ ਸਰਬੱਤ ਸਾਧ ਸੰਗਤਾਂ ਦੇ ਸਹਿਯੋਗ ਨਾਲ ਇਲਾਕੇ ਦੀ ਸਿਰਮੌਰ ਸੰਸਥਾ ਸ਼ਹੀਦ ਬਾਬਾ ਮੱਤੀਂ ਸਾਹਿਬ ਜੀ ਸੇਵਾ ਸੁਸਾਇਟੀ ਡਰੋਲੀ ਕਲਾਂ ਆਦਮਪੁਰ ਦੁਆਬਾ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਗੱਤਕਾ ਅਖਾੜਾ ਅਤੇ ਗੁਰੂ ਨਾਨਕ ਸਭਾ ਆਦਮਪੁਰ ਦੁਆਬਾ ਦੇ ਪੂਰਨ ਸਹਿਯੋਗ ਨਾਲ ਦਸ ਰੋਜ਼ਾ ਸੁੰਦਰ ਦਸਤਾਰ ਸਿਖਲਾਈ ਕੈਂਪ ਅਤੇ ਦਸਤਾਰ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਸਪੈਸ਼ਲ ਪ੍ਰਾਈਜ਼ ਅਤੇ ਦਸਤਾਰ ਸਿਖਲਾਈ ਕੈਂਪ ਵਿੱਚ ਭਾਗ ਲੈਣ ਵਾਲੇ ਹਰੇਕ ਸਿਖਿਆਰਥੀ ਨੂੰ ਵੀ ਇਨਾਂਮ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਕੈਂਪ ਦੀ ਮੁੱਖ ਮਹਿਮਾਨ ਵਜੋਂ ਸ਼ਾਨ ਬਣੇਂ ਸਰਪੰਚ ਯੂਨੀਅਨ ਪ੍ਰਧਾਨ ਸਾਬ ਸ਼੍ਰੀ ਕੁਲਵਿੰਦਰ ਬਾਘਾ ਸਾਬ ਜੀ ਨੇ ਬੱਚਿਆਂ ਦੀ ਹੋਂਸਲਾ ਅਫਜ਼ਾਈ ਕੀਤੀ ਅਤੇ ਸੇਵਾ ਸੁਸਾਇਟੀ ਪ੍ਰਧਾਨ ਜਸਵੀਰ ਸਿੰਘ ਸਾਬੀ ਪਧਿਆਣਾ ਜੀ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਾਬ ਜੱਥੇਦਾਰ ਮਨੋਹਰ ਸਿੰਘ ਜੀ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਾਧ ਸੰਗਤਾਂ ਦੀ ਹਾਜ਼ਰੀ ਵਿੱਚ ਬੱਚਿਆਂ ਨੂੰ ਇਨਾਮ ਦੇ ਕਰਕੇ ਬੱਚਿਆਂ ਦੀ ਹੋਂਸਲਾ ਅਫਜ਼ਾਈ ਕੀਤੀ।

ਪਿੰਡ ਡਰੋਲੀ ਕਲਾਂ ਵਿਖੇ ਪਤਿਤਪੁਣੇ ਨੂੰ ਰੋਕਣ ਲਈ ਦਸਤਾਰ ਸਿਖਲਾਈ ਕੈਂਪ ਲਗਾਇਆ… Phagwara express news….Harvinder singh Bhungrni
Visits:166 Total: 48952