ਰਾਮਗੜ੍ਹੀਆ ਕਾਲਜ ਦੇ ਵਿਦਿਆਰਥੀਆਂ ਨੇ ਪੜਾਈ ਵਿੱਚ ਮਾਰੀਆਂ ਮੱਲਾਂ.,. ਫਗਵਾੜਾ ਐਕਸਪ੍ਰੈਸ ਨਿਊਜ਼ ਵਿਨੋਦ ਸ਼ਰਮਾ

पंजाब
Spread the love
Visits:186 Total: 79761

ਮੈਡਮ ਮਨਪ੍ਰੀਤ ਕੌਰ ਭੋਗਲ ਜੀ ਦੀ ਪ੍ਰਧਾਨਗੀ ਹੇਠ ਚੱਲ ਰਹੇ ਰਾਮਗੜ੍ਹੀਆ ਕਾਲਜ ਫਗਵਾੜਾ ਵਿੱਚ ਚੱਲ ਰਹੇ ਵੱਖ ਵੱਖ ਕੋਰਸਾਂ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਰਿਜ਼ਲਟ ਐਲਾਨੇ ਜਾ ਰਹੇ ਹਨ। ਇਸ ਲੜੀ ਤਹਿਤ ਯੂਨੀਵਰਸਿਟੀ ਵੱਲੋਂ ਐਲਾਨਿਆ ਗਿਆ ਬੀ ਐਸ ਸੀ ਮੈਡੀਕਲ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਮੌਕੇ ਪ੍ਰਿੰਸੀਪਲ ਡਾ ਮਨਜੀਤ ਸਿੰਘ ਨੇ ਦੱਸਿਆ ਕਿ ਹਰ ਵਾਰ ਦੀ ਤਰਾਂ ਸਾਇੰਸ ਵਿਭਾਗ ਦੇ ਵਿਦਿਆਰਥੀਆਂ ਦੇ ਰਿਜ਼ਲਟ ਬਹੁਤ ਚੰਗੇ ਆਏ ਹਨ। ਪਾਸ ਹੋਏ ਵਿਦਿਆਰਥੀਆਂ ਵਿਚ ਕ੍ਰਮਵਾਰ ਯੁਧਵੀਰ ਸਿੰਘ ਨੇ 1837 (75.6%) ਅੰਕ ਪਾ੍ਪਤ ਕਰਕੇ ਯੂਨੀਵਰਸਿਟੀ ਵਿੱਚੋਂ ਡਿਸਟਿੰਕਸ਼ਨ ਤੇ ਕਾਲਜ ਵਿੱਚੋਂ ਪਹਿਲੀ ਪੁਜ਼ੀਸ਼ਨ ਪਾ੍ਪਤ ਕੀਤੀ। ਜੈਸਮੀਨ ਨੇ 1704 (71%) ਅੰਕ ਹਾਸਿਲ ਕਰਕੇ ਕਾਲਜ ਵਿੱਚੋਂ ਦੂਜੀ ਪੁਜ਼ੀਸ਼ਨ ਪਾ੍ਪਤ ਕੀਤੀ ਤੇ ਸੋਨੀਕਾ ਨੇ 1528 (63.66%) ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਤੀਜੀ ਪੁਜ਼ੀਸ਼ਨ ਹਾਸਿਲ ਕੀਤੀ। ਕਾਲਜ ਪ੍ਰਿੰਸੀਪਲ ਡਾ ਮਨਜੀਤ ਸਿੰਘ ਨੇ ਸਾਇੰਸ ਵਿਭਾਗ ਦੇ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਇਸ ਉਪਲਬਧੀ ਤੇ ਵਧਾਈ ਦਿੱਤੀ । ਇਸ ਮੌਕੇ ਕਮਿਸਟਰੀ ਵਿਭਾਗ ਦੇ ਮੁਖੀ ਪ੍ਰੋ ਰਾਜਵਿੰਦਰ ਕੌਰ,ਬੌਟਨੀ ਵਿਭਾਗ ਦੇ ਮੁਖੀ ਪ੍ਰੋ ਰਾਜਵਿੰਦਰ ਕੌਰ ਮਿਨਹਾਸ । ਮੈਡਮ ਮਨਪ੍ਰੀਤ ਕੌਰ ਭੋਗਲ (ਪ੍ਰਧਾਨ ਰਾਮਗੜ੍ਹੀਆ ਐਜੂਕੈਸ਼ਨਲ ਕਾਉਂਸਿਲ) ਨੇ ਇੰਨਾਂ ਵਿਦਿਆਰਥੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ ਤੇ ਸਮੂਹ ਕਾਲਜ ਨੂੰ ਵਧਾਈ ਦਿੱਤੀ।

Leave a Reply

Your email address will not be published. Required fields are marked *