Visits:72 Total: 44695
ਮੋਹਾਲੀ,…..
ਮੋਹਾਲੀ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੈਕਟਰ-63 ਸਪੋਰਟਸ ਕੰਪਲੈਕਸ ਦੇ ਹੋਸਟਲ ਵਿੱਚ ਖਿਡਾਰੀਆਂ ਨੂੰ ਨਾਸ਼ਤੇ ਵਿੱਚ ਦਲੀਆ ਦਿੱਤਾ ਗਿਆ ਸੀ। ਜਿਸ ਨੂੰ ਖਾਣ ਤੋਂ ਬਾਅਦ ਅਚਾਨਕ ਖਿਡਾਰੀਆਂ ਦੀ ਤਬੀਅਤ ਵਿਗੜ ਗਈ। ਇਸ ਘਟਨਾ ਦੌਰਾਨ 48 ਖਿਡਾਰੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਖਿਡਾਰੀਆਂ ਵੱਲੋਂ ਖਾਧੇ ਗਏ ਦਲੀਏ ਵਿੱਚ ਛਿਪਕਲੀ ਹੋਣ ਦੀ ਚਰਚਾ ਹੈ। ਦੂਜੇ ਪਾਸੇ ਇਸ ਚਰਚਾ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਇਸ ਦੌਰਾਨ ਸਿਵਲ ਹਸਪਤਾਲ ਦੇ ਡਾਕਟਰ ਐਚਐਸ ਚੀਮਾ ਨੇ ਪੁਸ਼ਟੀ ਕੀਤੀ ਕਿ ਕੁੱਲ 48 ਖਿਡਾਰੀ ਇਲਾਜ ਅਧੀਨ ਹਨ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ।