ਫਗਵਾੜਾ…. ਮੈਡਮ ਮਨਪ੍ਰੀਤ ਕੌਰ ਭੌਗਲ ਦੇ ਦਿਸ਼ਾ ਨਿਰਦੇਸ਼ਾ ਤਹਿਤ ਵੱਲ ਰਹੇ ਰਾਮਗੜ੍ਹੀਆ ਕਾਲਜ ਫਗਵਾੜਾ ਵਿਖੇ ਅੱਜ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਤੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਵਿਦਿਆਰਥੀਆਂ ਦੁਆਰਾ ਉਹਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ । ਬੀ ਏ ਭਾਗ ਪਹਿਲਾ ਦੀ ਵਿਦਿਆਰਥਣ ਸ਼ਾਮਲੀ ਤੇ ਰਾਗਨੀ ਅਤੇ ਬੀਏ ਭਾਗ ਤੀਜਾ ਦੀਆਂ ਵਿਦਿਆਰਥਣਾਂ ਲਵਪ੍ਰੀਤ ਤੇ ਰੁਚੀ ਦੁਆਰਾ ਊਧਮ ਸਿੰਘ ਜੀ ਦੇ ਜਨਮ, ਸੰਘਰਸ਼ ਤੇ ਫਾਂਸੀ ਤਕ ਦੇ ਸਫ਼ਰ ਸਬੰਧੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ। ਲਵਪ੍ਰੀਤ ਤੇ ਸਿਮਰਨਜੀਤ ਸ਼ਹੀਦ ਊਧਮ ਸਿੰਘ ਦੇ ਜਿੰਦਗੀ ਤੇ ਅਜਾਦੀ ਦੇ ਸੰਘਰਸ਼ ਵਿਚ ਪਾਏ ਯੋਗਦਾਨ ਨੂੰ ਦਰਸਾਉਦੇ ਪੋਸਟਰ ਵੀ ਤਿਆਰ ਕੀਤੇ ਗਏ। ਇਸ ਮੌਕੇ ਡਾ ਜਸਕਰਨ ਸਿੰਘ ਨੇ ਵਿਦਿਆਰਥੀਆਂ ਨੂੰ ਜਾਗਰੂਕ ਰਹਿਣ ਤੇ ਦੇਸ਼ ਭਗਤਾਂ ਦੀ ਕੁਰਬਾਨੀ ਨੂੰ ਸਿਰਫ ਇੱਕ ਦਿਨ ਤੱਕ ਯਾਦ ਨਾ ਕਰਕੇ ਉਹਨਾਂ ਤੋਂ ਤਾਅ ਉਮਰ ਸੇਧ ਲੈਣ ਤੇ ਹਮੇਸ਼ਾ ਯਾਦ ਰੱਖਣ ਲਈ ਪ੍ਰੇਰਿਤ ਕੀਤਾ। ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਪ੍ਰੋ ਕੁਲਵੀਰ ਕੌਰ ਨੇ ਵਿਦਿਆਰਥੀਆਂ ਤੇ ਡਾ ਜਸਕਰਨ ਸਿੰਘ ਦਾ ਧੰਨਵਾਦ ਕੀਤਾ ਅਤੇ ਉਹਨਾ ਵਿਦਿਆਰਥੀਆਂ ਨੂੰ ਦੇਸ਼ ਭਗਤਾਂ ਦੇ ਆਦਰਸ਼ਾਂ ਤੋਂ ਪ੍ਰੇਰਿਤ ਹੋਣ, ਉਨ੍ਹਾਂ ਤੋਂ ਸੇਧ ਲੈਣ ਦੇਸ਼ ਵਿਚ ਮੌਜੂਦਾ ਸਮੱਸਿਆਵਾਂ ਦੇ ਹੱਲ ਲਈ ਵੱਧ ਚੜ ਕੇ ਹਿੱਸਾ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਰਾਮਗੜੀਆ ਕਾਲਜ ਫਗਵਾੜਾ ਦੇ ਪ੍ਰਿੰਸੀਪਲ ਡਾਕਟਰ ਮਨਜੀਤ ਸਿੰਘ ਦੁਆਰਾ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਗਏ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਰਾਮਗੜ੍ਹੀਆ ਕਾਲਜ ਵਿਖ਼ੇ ਊਧਮ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ ਗਿਆ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।… ਵਿਨੋਦ ਸ਼ਰਮਾ ਦੀ ਰਿਪੋਰਟ
Visits:227 Total: 44538