ਲੁਧਿਆਣਾ ਜ਼ਿਲ੍ਹੇ ਦੇ ਪੰਜਪੀਰ ਰੋਡ ਸਥਿਤ ਕਾਰਪੋਰੇਸ਼ਨ ਕਲੋਨੀ ਵਿੱਚ ਦੇਰ ਰਾਤ ਇੱਕ ਬਾਈਕ ਸਵਾਰ ਨੌਜਵਾਨ ਨੇ ਆਪਣੀ ਭੈਣ ਅਤੇ ਉਸ ਦੇ ਪਤੀ ਉੱਤੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਤੋਂ ਬਚਣ ਲਈ ਪਤੀ-ਪਤਨੀ ਇਧਰ-ਉਧਰ ਭੱਜੇ। ਇਸ ਵਿੱਚ ਨਵ-ਵਿਆਹੀ ਔਰਤ ਨੂੰ ਤਿੰਨ ਤੋਂ ਚਾਰ ਗੋਲੀਆਂ ਲੱਗੀਆਂ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।ਇਸ ਦੇ ਨਾਲ ਹੀ ਉਸ ਦੇ ਪਤੀ ਰਵੀ ਨੂੰ ਦੋ ਗੋਲੀਆਂ ਲੱਗੀਆਂ ਹਨ, ਜੋ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਹੈ। ਫਾਇਰਿੰਗ ਕਰਨ ਵਾਲੇ ਨੌਜਵਾਨ ਨੇ ਮੂੰਹ ਢੱਕਿਆ ਹੋਇਆ ਸੀ ਅਤੇ ਹੈਲਮੇਟ ਪਾਇਆ ਹੋਇਆ ਸੀ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਇਲਾਕੇ ‘ਚ ਦਹਿਸ਼ਤ ਫੈਲ ਗਈ। ਲੋਕਾਂ ਮੁਤਾਬਕ ਬਾਈਕ ਸਵਾਰ ਨੇ ਰਵੀ ਦੇ ਘਰ ਦੀ ਛੱਤ ‘ਤੇ ਚੜ੍ਹ ਕੇ ਵੀ ਗੋਲੀਆਂ ਚਲਾਈਆਂ। ਗੋਲੀਆਂ ਦੇ ਨਿਸ਼ਾਨ ਵੀ ਹਨ।ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲੀਸ ਦੇ ਤਫ਼ਤੀਸ਼ੀ ਅਫ਼ਸਰ ਅਮਰੀਕ ਸਿੰਘ ਟੀਮ ਸਮੇਤ ਮੌਕੇ ’ਤੇ ਪੁੱਜੇ। ਪੁਲਸ ਨੇ ਸੰਦੀਪ ਕੌਰ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੇ ਪੋਸਟਮਾਰਟਮ ਹਾਊਸ ‘ਚ ਰਖਵਾ ਦਿੱਤਾ ਹੈ।ਸੂਰਜ ਦੇ ਕੁਝ ਦੋਸਤਾਂ ਨੇ ਦੱਸਿਆ ਕਿ ਰਵੀ ਬਚਪਨ ਤੋਂ ਹੀ ਸੂਰਜ ਦੇ ਘਰ ਆਉਂਦਾ-ਜਾਂਦਾ ਰਹਿੰਦਾ ਸੀ।ਰਵੀ ਨੇ ਸੂਰਜ ਦੀ ਭੈਣ ਨੂੰ ਆਪਣੇ ਪ੍ਰੇਮ ਸਬੰਧਾਂ ਵਿੱਚ ਫਸਾ ਕੇ ਭਜਾ ਲਿਆ ਅਤੇ ਉਸ ਨਾਲ ਵਿਆਹ ਕਰਵਾ ਲਿਆ। ਇਸੇ ਗੱਲ ਤੋਂ ਰੰਜਿਸ਼ ਰੱਖਦੇ ਹੋਏ ਸੂਰਜ ਨੇ ਫਾਇਰਿੰਗ ਦੀ ਘਟਨਾ ਨੂੰ ਅੰਜਾਮ ਦਿੱਤਾ। ਫਿਲਹਾਲ ਥਾਣਾ ਪੀਏਯੂ ਮਾਮਲੇ ਦੀ ਜਾਂਚ ਕਰ ਰਹੀ ਹੈ।

ਲੁਧਿਆਣਾ ਵਿਚ ਅਣਖ ਦੀ ਖਾਤਰ ਮਾਰ ਦਿਤੀ ਭੈਣ ਨੂੰ ਗੋਲੀ ਭੈਣ ਦੀ ਮੌਤ ਪਤੀ ਜਖਮੀ
Visits:78 Total: 45035