ਜਲੰਧਰ… ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਗੁਰਸ਼ਰਨ ਸਿੰਘ ਅਤੇ ੳੱਪ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਰਾਜੀਵ ਜੋਸ਼ੀ ਦੀ ਅਗਵਾਈ ਹੇਠ ਅੱਜ ਰਾਸ਼ਟਰੀ ਜਨਸੰਖਿਆ ਸਿੱਖਿਆ ਪ੍ਰਾਜੈਕਟ (ਐਨ ਪੀ ਈ ਪੀ) ਅਧੀਨ ਜਿਲ੍ਹਾ ਪੱਧਰੀ ਰੋਲ-ਪਲੇਅ, ਲੋਕ-ਨਾਚ, ਲੇਖ ਰਚਨਾ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।ਪ੍ਰਿੰਸੀਪਲ ਮਨਿੰਦਰ ਕੌਰ ਅਤੇ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਦੀ ਦੇਖ-ਰੇਖ ਵਿੱਚ ਇਹ ਜਿਲ੍ਹਾ ਪੱਧਰੀ ਮੁਕਾਬਲੇ ਸਰਕਾਰੀ ਮਾਡਲ ਸਹਿ-ਸਿੱਖਿਆ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜਿਲ੍ਹੇ ਦੇ 17 ਬਲਾਕਾਂ ਦੇ ਜੇਤੂ ਵਿੱਦਿਆਰਥੀਆਂ ਨੇ ਭਾਗ ਲਿਆ। ਲੋਕ-ਨਾਚ ਮੁਕਾਬਲਿਆਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਨੇ ਪਹਿਲਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਕੋਦਰ ਨੇ ਦੂਸਰਾ ਅਤੇ ਸਰਕਾਰੀ ਹਾਈ ਸਕੂਲ ਕੋਟ ਸਦੀਕ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਪੋਸਟਰ ਮੇਕਿੰਗ ਮੁਕਾਬਲਿਆਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਮਹਿਲ ਨੇ ਦੂਸਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਦਮਪੁਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਲੇਖ ਰਚਨਾ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਮਾ ਪਿੰਡ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਤਪੁਰ ਨੇ ਦੂਸਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੁੜਕਾ ਕਲਾਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਰੋਲ-ਪਲੇਅ ਮੁਕਾਬਲਿਆਂ ਵਿੱਚ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡ ਨੇ ਦੂਸਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਜ਼ਾਰਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅੱਜ ਦੇ ਇਨ੍ਹਾਂ ਮੁਕਾਬਲਿਆਂ ਵਿੱਚ ਜੱਜਮੈਂਟ ਦੀ ਡਿਊਟੀ ਪ੍ਰਿੰਸੀਪਲ ਪਰਮਿੰਦਰ ਫਲੋਰਾ, ਪ੍ਰਿੰਸੀਪਲ ਦਿਨੇਸ਼ ਵਰਮਾ, ਪ੍ਰਿੰਸੀਪਲ ਸੰਗੀਤਾ ਭਾਟੀਆ,ਪ੍ਰਿੰਸੀਪਲ ਰਾਜੀਵ ਹਾਂਡਾ, ਹਰਜੀਤ ਸਿੰਘ, ਵਿਕਰਮ ਸਿੰਘ, ਅਮਰਪ੍ਰੀਤ ਖੁਰਾਨਾ, ਜਸਵਿੰਦਰ ਸਿੰਘ, ਹਰਦਰਸ਼ਨ ਸਿੰਘ,ਮੀਨਾਕਸ਼ੀ, ਵੰਦਨਾ, ਕੰਚਨ ਸ਼ਰਮਾ, ਜਤਿੰਦਰਪਾਲ ਸਿੰਘ ਅਤੇ ਗੁਰਵਿੰਦਰ ਸਿੰਘ ਨੇ ਨਿਭਾਈ।ਇਸ ਮੌਕੇ ਵਿਸ਼ੇਸ਼ ਮਹਿਮਾਨ ਦੇ ਤੌਰ ਜਿਲ੍ਹਾ ਸਿੱਖਿਆ ਅਫ਼ਸਰ ਗੁਰਸ਼ਰਨ ਸਿੰਘ ਅਤੇ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ ਨੇ ਸ਼ਿਰਕਤ ਕੀਤੀ।ਜਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਮੂਹ ਜੇਤੂ ਵਿੱਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਦੇ ਨਾਲ ਨਾਲ ਨਕਦ ਇਨਾਮ ਦੇ ਕੇ ਸਨਮਾਨਿਤ ਕਰਦਿਆਂ ਰਾਜ ਪੱਧਰੀ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।ਉੱਪ ਜਿਲ੍ਹਾ ਸਿੱਖਿਆ ਅਫਸਰ-ਕਮ-ਨੋਡਲ ਅਫ਼ਸਰ ਰਾਜੀਵ ਜੋਸ਼ੀ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਸਹਿ-ਅਕਾਦਮਿਕ ਮੁਕਾਬਲੇ ਵਿੱਦਿਆਰਥੀਆਂ ਵਿੱਚ ਆਤਮ ਵਿਸ਼ਵਾਸ ਵਧਾ ਕੇ ਹੁਨਰ ਦਾ ਨਿਖਾਰ ਕਰਦੇ ਹਨ। ਉਹਨਾਂ ਵਲੋਂ ਸਮੂਹ ਜੱਜ ਸਾਹਿਬਾਨਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਪ੍ਰਿੰਸੀਪਲ ਮਨਿੰਦਰ ਕੌਰ ਵਲੋਂ ਭਾਗ ਲੈਣ ਆਏ ਸਮੂਹ ਵਿੱਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਸੱਭਿਆਚਾਰਿਕ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਪ੍ਰਾਜੈਕਟ ਇੰਚਾਰਜ ਹਰਜੀਤ ਕੁਮਾਰ ਬਾਵਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਰਾਜ ਪੱਧਰੀ ਮੁਕਾਬਲੇ 16 ਅਕਤੂਬਰ ਨੂੰ ਲੁਧਿਆਣਾ ਵਿਖੇ ਕਰਵਾਏ ਜਾਣਗੇ।ਇਸ ਮੌਕੇ ਭਾਗ ਲੈਣ ਆਏ ਸਮੂਹ ਵਿੱਦਿਆਰਥੀ ਅਤੇ ਉਹਨਾਂ ਨਾਲ ਆਏ ਗਾਈਡ ਅਧਿਆਪਕ ਮੌਜੂਦ ਸਨ।

ਜਿਲ੍ਹਾ ਪੱਧਰੀ ਮੁਕਾਬਲੇਆ ਵਿਚ ਵਿਦਿਆਰਥੀਆਂ ਨੇ ਨਿਭਾਏ ਅਹਮ ਰੋਲ਼….,….*ਰੋਲ-ਪਲੇਅ, ਲੇਖ ਰਚਨਾ, ਲੋਕ-ਨਾਚ ਅਤੇ ਪੋਸਟਰ ਮੇਕਿੰਗ ਮੁਕਾਬਲਿਆਂ ਵਿੱਚ ਵਿੱਦਿਆਰਥੀਆਂ ਨੇ ਕਲਾ ਅਤੇ ਗਿਆਨ ਦੇ ਜੌਹਰ ਦਿਖਾਏ*_ਵਿਨੋਦ ਸ਼ਰਮਾ ਦੀ ਰਿਪੋਰਟ
Visits:248 Total: 80174